ਗੁਰਦਾਸਪੁਰ: ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਵੱਖ-ਵੱਖ ਤਰੀਕੇ ਅਪਣਾ ਰਹੀ ਹੈ, ਕਦੇ ਲੋਕਾਂ ਨੂੰ ਹੱਥ ਜੋੜ ਕੇ ਜਾਗਰੂਕ ਕਰ ਰਹੀ ਹੈ ਤੇ ਕਦੇ ਗੁੱਸੇ ਨਾਲ ਤੇ ਹੁਣ ਪੰਜਾਬ ਪੁਲਿਸ ਗੀਤ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।
ਗੁਰਦਾਸਪੁਰ ਵਿੱਚ ਡੀਐਸਪੀ ਰਾਜੇਸ਼ ਕੁਮਾਰ ਕੱਕੜ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਰੈਲੀ ਕੱਢੀ ਗਈ ਜਿਸ ਵਿੱਚ ਏਐਸਆਈ ਸੁਭਾਸ਼ ਸੂਫੀ ਨੇ ਗਾਣੇ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਤੇ ਕੋਰੋਨਾ ਵਾਇਰਸ ਤੋਂ ਬਚਾਅ ਕਰਨ।
ਇਸ ਮੌਕੇ ਡੀਐਸਪੀ ਰਾਜੇਸ਼ ਕੁਮਾਰ ਕੱਕੜ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਦੇ ਏਐਸਆਈ ਸੁਭਾਸ਼ ਸੂਫੀ ਨੇ ਗੀਤ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਕੋਰੋਨਾ ਵਾਇਰਸ ਤੋਂ ਬਚਣ, ਨਾਲ ਹੀ ਉਨ੍ਹਾਂ ਕਿਹਾ ਇਹ ਗੀਤ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗਾ ਕੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਸਰਕਾਰਾਂ ਦਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ।