ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲ੍ਹੀ ਵਿੱਚ ਰਾਜ਼ੀਨਾਮੇ ਦੌਰਾਨ ਇਕ ਨੌਜਵਾਨ ਵੱਲੋਂ ਥਾਣੇ ਅੰਦਰ ਹੀ ਪਰੇਸ਼ਾਨ ਹੋ ਕੇ ਦਰਵਾਜ਼ੇ ਨਾਲ ਸਿਰ ਮਾਰ ਕੇ ਆਪਣੇ ਆਪ ਨੂੰ ਜ਼ਖ਼ਮੀ ਕਰ ਲਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸੰਨੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਉਤੇ ਤਸ਼ੱਦਦ ਕਰਨ ਦੇ ਇਲਜ਼ਾਮ ਲਾਏ ਹਨ। ਦੂਜੇ ਪਾਸੇ ਪੁਲਿਸ ਨੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਰਾਜ਼ੀਨਾਮੇ ਲਈ ਥਾਣੇ ਪਹੁੰਚੀਆਂ ਸਨ, ਦੋਵੇਂ ਧਿਰਾਂ : ਮ੍ਰਿਤਕ ਸੰਨੀ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਤੇ ਕਿਸੇ ਬੂਟੀਕ ਦਾ ਕੰਮ ਕਰਨ ਵਾਲੀ ਮਹਿਲਾ ਨੇ ਉਹਨਾਂ ਦੇ ਪੁੱਤਰ ਉਤੇ ਗਲਤ ਮੈਸਜ਼ ਤੇ ਅਸ਼ਲੀਲ ਵੀਡੀਓ ਭੇਜਣ ਦੇ ਦੋਸ਼ ਲਾਏ ਗਏ ਸਨ ਤੇ ਜਿਸ ਨੂੰ ਲੈਕੇ ਉਹ ਅੱਜ ਪਿੰਡ ਦੇ ਮੋਹਤਬਰ ਆਗੂਆਂ ਸਮੇਤ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਪਹੁੰਚੇ ਸਨ। ਮੋਹਤਬਰ ਆਗੂਆਂ ਦੀ ਹਾਜ਼ਰੀ ਵਿੱਚ ਪੁਲਿਸ ਵੱਲੋਂ ਉਹਨਾਂ ਦਾ ਫੈਸਲਾ ਕਰਵਾਇਆ ਗਿਆ।
ਫ਼ੈਸਲੇ ਤੋਂ ਬਾਅਦ ਉਹਨਾਂ ਨੂੰ ਥਾਣੇ ਤੋਂ ਬਾਹਰ ਭੇਜ ਦਿੱਤਾ ਗਿਆ ਤੇ ਜਦੋਂ ਉਹ ਥਾਣੇ ਤੋਂ ਬਾਹਰ ਆਏ ਤਾਂ ਅੰਦਰੋਂ ਇਕਦਮ ਆਵਾਜ਼ ਆਈ ਜਦੋਂ ਉਹ ਅੰਦਰ ਪਹੁੰਚੇ ਤਾਂ ਉਨ੍ਹਾਂ ਦਾ ਪੁੱਤਰ ਬੇਹੋਸ਼ ਸੀ। ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀਆਂ ਕਹਿਣ ਮੁਤਾਬਕ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਸੰਨੀ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਦੇ ਉੱਚ ਤੋਂ ਅਧਿਕਾਰੀਆਂ ਪਾਸੋਂ ਇਨਸਾਫ ਦੀ ਮੰਗ ਕੀਤੀ ਹੈ।
- ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ ਦਾ ਦੌਰਾ, ਕਿਹਾ- "ਭਗਵੰਤ ਮਾਨ ਨੇ ਪੰਜਾਬ ਨੂੰ ਲਾਵਾਰਿਸ ਛੱਡਿਆ"
- Nihang Singh Attack Bus Driver: ਗਾਣੇ ਚਲਾਉਣ 'ਤੇ ਨਿਹੰਗ ਸਿੰਘ ਨੇ ਬੱਸ ਡਰਾਈਵਰ ਉਪਰ ਕਿਰਪਾਨ ਨਾਲ ਕੀਤਾ ਹਮਲਾ
- ਦਲਿਤ ਵਿਅਕਤੀ ਨੂੰ ਅਲਫ਼ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ, ਵੀਡਿਓ ਵਾਇਰਲ
ਮ੍ਰਿਤਕ ਦੇ ਬਿਆਨਾਂ ਦੇ ਆਧਾਰ ਉਤੇ ਕੀਤੀ ਜਾਵੇਗੀ ਕਾਰਵਾਈ : ਇਸ ਸਬੰਧੀ ਜਦੋਂ ਡੀਐੱਸਪੀ ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ 174 ਦੀ ਕਾਰਵਾਈ ਕੀਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।