ETV Bharat / state

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ - ਪਿੰਡ ਵਾਸੀਆਂ ਦਾ ਵੀ ਇਲਜਾਮ

ਪੰਜਾਬ ਸਰਕਾਰ ਵਲੋਂ ਸੂਬੇ 'ਚ ਨਸ਼ੇ 'ਤੇ ਠੱਲ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਬਾਵਜੂਦ ਇਸਦੇ ਸਰਕਾਰ ਦੇ ਦਾਅਵੇ ਉਦੋਂ ਖੋਖਲੇ ਸਾਬਤ ਹੁੰਦੇ ਹਨ ਜਦੋਂ ਕੋਈ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਆਪਣਾ ਜੀਵਨ ਖ਼ਤਮ ਕਰ ਬੈਠਦਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਸਦਾਰੰਗ ਦਾ ਹੈ, ਜਿਥੇ 24 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
author img

By

Published : May 4, 2021, 7:59 PM IST

ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਸੂਬੇ 'ਚ ਨਸ਼ੇ 'ਤੇ ਠੱਲ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਬਾਵਜੂਦ ਇਸਦੇ ਸਰਕਾਰ ਦੇ ਦਾਅਵੇ ਉਦੋਂ ਖੋਖਲੇ ਸਾਬਤ ਹੁੰਦੇ ਹਨ ਜਦੋਂ ਕੋਈ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਆਪਣਾ ਜੀਵਨ ਖ਼ਤਮ ਕਰ ਬੈਠਦਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਸਦਾਰੰਗ ਦਾ ਹੈ, ਜਿਥੇ 24 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਮ੍ਰਿਤਕ ਦੇ ਪਿਤਾ ਦਾ ਕਹਿਣਾ ਕਿ ਉਨ੍ਹਾਂ ਨੂੰ ਪਿੰਡ ਦੇ ਕਿਸੇ ਵਿਅਕਤੀ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਲੜਕਾ ਖੇਤ 'ਚ ਡਿੱਗਿਆ ਪਿਆ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਲੜਕੇ ਦੇ ਕੋਲ ਹੀ ਟੀਕਾ ਵੀ ਪਿਆ ਸੀ, ਜਿਸ ਤੋਂ ਸਾਫ਼ ਪਤਾ ਲੱਗ ਰਿਹਾ ਸੀ ਕਿ ਉਸ ਵਲੋਂ ਨਸ਼ਾ ਕੀਤਾ ਗਿਆ ਸੀ। ਇਸ ਸਬੰਧੀ ਜਿਥੇ ਪਰਿਵਾਰ ਦਾ ਕਹਿਣਾ ਹੈ ਉਥੇ ਹੀ ਪਿੰਡ ਵਾਸੀਆਂ ਦਾ ਵੀ ਇਲਜਾਮ ਹੈ ਕਿ ਪਿੰਡ ਦੇ ਹੀ ਲੋਕਾਂ ਵਲੋਂ ਨਸ਼ੇ ਦੀ ਤਸਕਰੀ ਕੀਤੀ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਸਬੰਧੀ ਕਈ ਵਾਰ ਪੁਲਿਸ ਨੂੰ ਸੂਚਿਤ ਕਰ ਚੁੱਕੇ ਹਨ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਨਸ਼ੇ 'ਤੇ ਠੱਲ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਵੀ ਨਸ਼ੇ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਵਲੋਂ ਕਾਰਵਾਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ:ਹੁਣ ਕੈਪਟਨ ਸਰਕਾਰ ਦੇ ਖਿਲਾਫ ਦੁਕਾਨਦਾਰਾਂ ਨੇ ਕੀਤੀ ਬਗਾਵਤ !

ETV Bharat Logo

Copyright © 2024 Ushodaya Enterprises Pvt. Ltd., All Rights Reserved.