ETV Bharat / state

ਨਾਜਾਇਜ਼ ਸਬੰਧਾਂ ਦੇ ਚੱਲਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ, ਪੁਲਿਸ ਨੇ 8 ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ - Murder of young man due to love affair

ਗੁਰਦਾਸਪੁਰ ਵਿੱਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਦੀ ਪ੍ਰੇਮਿਕਾ ਦੇ ਘਰ ਵਿੱਚ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਸਲਫ਼ਾਸ ਪੀਕੇ ਖੁਦਕੁਸ਼ੀ ਕੀਤੀ ਹੈ, ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕੁੜੀ ਦੇ ਘਰਦਿਆਂ ਨੇ ਉਨ੍ਹਾਂ ਦੇ ਮੁੰਡੇ ਨੂੰ ਕੁੱਟ-ਕੁੱਟ ਕੇ ਜਾਨੋਂ ਮਾਰ ਮੁਕਾਇਆ।

Death of young man due to illicit relationship in Gurdaspur
ਨਾਜਾਇਜ਼ ਸਬੰਧਾਂ ਦੇ ਚੱਲਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ, ਪੁਲਿਸ ਨੇ 8 ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ
author img

By

Published : May 3, 2023, 7:16 AM IST

ਨਾਜਾਇਜ਼ ਸਬੰਧਾਂ ਦੇ ਚੱਲਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ, ਪੁਲਿਸ ਨੇ 8 ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰੇਮ ਸਬੰਧਾਂ ਦਾ ਖੌਫ਼ਨਾਕ ਅੰਤ ਹੋਇਆ ਹੈ। ਦੱਸਿਆ ਜਾ ਰਿਹਾ ਕਿ ਪ੍ਰੇਮੀ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦੇ ਘਰ ਜਾ ਕੇ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਇਸ ਤੋਂ ਮਗਰੋਂ ਇਲਾਜ਼ ਦੌਰਾਨ ਪ੍ਰੇਮੀ ਦੀ ਦਰਦਨਾਕ ਮੌਤ ਹੋਈ ਗਈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਪਰਿਵਾਰ ਉੱਤੇ ਲੜਕੇ ਨੂੰ ਧੋਖੇ ਨਾਲ ਘਰ ਬੁਲਾ ਕੇ ਮਾਰ-ਕੁਟਾਈ ਕਰਕੇ ਕਤਲ ਕਰਨ ਦੇ ਇਲਜ਼ਾਮ ਲਗਾਏ ਨੇ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਸੁਖਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਇੱਕ ਵਿਆਹੁਤਾ ਔਰਤ ਨਾਲ ਉਨ੍ਹਾਂ ਦੇ ਪੁੱਤਰ ਦੇ ਨਜਾਇਜ਼ ਸੰਬੰਧ ਸਨ।

ਕੁੱਟ-ਮਾਰ ਕਰਕੇ ਕਤਲ: ਸੁਖਰਾਜ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੀੜੀ ਅਫਗਾਨਾ ਆਇਆ ਸੀ। ਮ੍ਰਿਤਕ ਦੀ ਭਰਜਾਈ ਅਕਵਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਮੇਰੇ ਦਿਓਰ ਨੂੰ ਔਰਤ ਦਾ ਫੋਨ ਆਇਆ ਸੀ ਜਿਸ ਤੋਂ ਬਾਅਦ ਉਸਨੂੰ ਮਿਲਣ ਉਸ ਦੇ ਪਿੰਡ ਚਲਾ ਗਿਆ। ਜਿਸ ਤੋਂ ਬਾਅਦ ਔਰਤ ਦੇ ਪਰਿਵਾਰ ਨੇ ਉਸ ਨੂੰ ਕਾਬੂ ਕਰਕੇ ਕੁੱਟਮਾਰ ਕੀਤੀ ਅਤੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਕੇ ਉੱਤੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ । ਉਨ੍ਹਾਂ ਕਿਹਾ ਕਿ ਲੜਕੀ ਨੇ ਧੋਖੇ ਨਾਲ ਸੁਖਰਾਜ ਨੂੰ ਘਰ ਬੁਲਾ ਕੇ ਉਸ ਦਾ ਕਤਲ ਕਰਵਾਇਆ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਲੜਕੀ ਦੇ ਪਰਿਵਾਰ ਉੱਪਰ ਸਖਤ ਕਾਰਵਾਈ ਕੀਤੀ ਜਾਵੇ ।

ਮੁਲਜ਼ਮਾਂ ਉੱਤੇ ਮਾਮਲਾ ਦਰਜ:ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੈਣੀ ਮੀਆਂ ਖਾਂ ਦੇ ਐਸਐਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸੁਖਰਾਜ ਸਿੰਘ ਦੇ ਪਿੰਡ ਦੀ ਇੱਕ ਵਿਆਹੁਤਾ ਮਹਿਲਾ ਨਾਲ ਨਜਾਇਜ਼ ਸਬੰਧ ਸਨ ਅਤੇ ਕੁਝ ਦਿਨ ਪਹਿਲਾਂ ਇਹਨਾਂ ਦੋਨਾਂ ਧਿਰਾਂ ਨੂੰ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਇਸ ਦੌਰਾਨ ਉੱਥੇ ਲੜਕਾ ਹਾਜ਼ਰ ਨਹੀਂ ਹੋਇਆ ਜਿਸ ਤੋਂ ਬਾਅਦ ਅੱਜ ਲੜਕਾ ਜ਼ਹਿਰੀਲੀ ਵਸਤੂ ਲੈਕੇ ਆਪਣੀ ਪ੍ਰੇਮਿਕਾ ਦੇ ਘਰ ਪਹੁੰਚ ਗਿਆ ਅਤੇ ਕੁੱਝ ਝਗੜੇ ਤੋਂ ਬਾਅਦ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਨੇ ਮੌਕੇ ਉੱਤੇ ਪੁਲਿਸ ਨੂੰ ਬੁਲਾਇਆ ਅਤੇ ਪੁਲਿਸ ਪਾਰਟੀ ਨੇ ਤੁਰੰਤ ਲੜਕੇ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੇ ਦੀ ਪ੍ਰੇਮਿਕਾ ਸਮੇਤ 8 ਲੋਕਾਂ ਉੱਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੜਕੇ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ ।

ਇਹ ਵੀ ਪੜ੍ਹੋ: ਵਕੀਲ ਸਾਹਿਬ ਸਿੰਘ ਖੁਲਰ ਦੇ ਹੱਕ ਵਿੱਚ ਰੂਪਨਗਰ ਦੇ ਕਿਸਾਨ ਹੋਏ ਇਕੱਠੇ, ਮੁਕੱਦਮਾ ਰੱਦ ਕਰਨ ਦੀ ਕੀਤੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.