ਗੁਰਦਾਸਪੁਰ: District Administration Gurdaspur ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਪਰ ਇਸ ਦੇ ਬਾਵਜੂਦ ਵੀ ਕੁਝ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਜਿਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ 6 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਜਿਸ ਨੂੰ ਰੱਦ ਕਰਵਾਉਣ ਦੇ ਲਈ DC ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਅਤੇ ਡੀਸੀ ਗੁਰਦਾਸਪੁਰ ਵਿੱਚ ਬਹਿਸ ਹੋ ਗਈ ਜਿਸ ਤੋਂ ਬਾਅਦ ਕਿਸਾਨਾ ਨੇ ਡੀਸੀ ਦਫ਼ਤਰ ਬਾਹਰ ਰੋਸ਼ ਪ੍ਰਦਰਸਨ ਕੀਤਾ।
ਇਸੇ ਦੌਰਾਨ DC ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਖੇਤਾਂ ਵਿਚਲੀ ਪਰਾਲੀ ਨੂੰ ਸੰਭਾਲਣ ਦੇ ਲਈ ਕਿਸਾਨਾਂ ਨੂੰ 2500 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਪਰ ਹੁਣ ਪੰਜਾਬ ਸਰਕਾਰ ਇਸ ਤੋਂ ਭੱਜ ਰਹੀ ਹੈ ਜਿੱਸ ਕਰਕੇ ਮਜ਼ਬੂਰਨ ਕਿਸਾਨਾਂ ਨੂੰ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਲਗਾਉਣੀ ਪੈ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਨੇ ਮੰਨਿਆ ਸੀ ਕਿ ਕਿਸੇ ਵੀ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕੋਈ ਮਾਮਲਾ ਦਰਜ ਕੀਤਾ ਜਾਵੇਗਾ।
ਪਰ ਇਸ ਦੇ ਬਾਵਜੂਦ ਗੁਰਦਾਸਪੁਰ ਵਿਚ ਕੁਝ ਕਿਸਾਨਾ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਗਈ ਹੈ। ਜਿਸ ਨੂੰ ਰੱਦ ਕਰਵਾਉਣ ਦੇ ਲਈ ਅੱਜ ਉਹ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਦੇ ਲਈ ਆਏ ਸਨ। ਉਨ੍ਹਾਂ ਦੋਸ਼ ਲਗਾਏ ਕਿ ਡੀਸੀ ਗੁਰਦਾਸਪੁਰ ਨੇ ਉਨ੍ਹਾਂ ਦੀ ਸਹੀ ਢੰਗ ਨਾਲ ਗੱਲਬਾਤ ਨਹੀਂ ਸੁਣੀ ਜਿਸ ਕਰਕੇ ਉਨ੍ਹਾਂ ਦੀ ਡੀਸੀ ਗੁਰਦਾਸਪੁਰ ਨਾਲ ਬਹਿਸ ਹੋਈ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਜੇਕਰ ਸਰਕਾਰ ਨੇ ਇਹ ਦੋਗਲੀ ਨੀਤੀ ਅਪਣਾਈ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ: ਪੁਲਿਸ ਨੇ ਐਕਟਿਵਾ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਬੇਨਕਾਬ