ਗੁਰਦਾਸਪੁਰ: ਬਟਾਲਾ 'ਚ ਪਿਛਲੇ 5 ਦਿਨਾਂ ਤੋਂ ਕਬੀਰ ਸਮਾਜ ਦੇ ਭਗਤ ਕਬੀਰ ਭਵਨ ਬਣਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਇਹਨਾਂ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਉਹਨਾਂ ਦੇ ਸਮਾਜ ਲਈ ਭਗਤ ਕਬੀਰ ਭਵਨ ਬਣਾਉਣ ਲਈ ਨੀਂਹ ਪੱਥਰ ਵੀ ਰੱਖਿਆ ਗਿਆ ਸੀ ਅਤੇ ਥਾਂ ਵੀ ਅਲਾਂਟ ਕੀਤੀ ਗਈ ਹੈ।
ਪਰ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਭਗਤ ਕਬੀਰ ਭਵਨ ਦੀ ਸ਼ੁਰੂਆਤ ਨਹੀਂ ਕੀਤੀ ਗਈ। ਹੁਣ ਮੌਜੂਦਾ ਸਰਕਾਰ ਅਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਵੀ ਉਹ ਪਿਛਲੇ ਕੁੱਝ ਮਹੀਨੇ ਪਹਿਲਾ ਮਿਲੇ ਸਨ। ਪਰ ਹੁਣ ਤੱਕ ਲਾਰੇ ਹੀ ਮਿਲੇ ਹਨ। ਉੱਥੇ ਹੀ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ, ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸ਼ਨ ਨੇ ਜਲਦ ਭਗਤ ਕਬੀਰ ਭਵਨ ਦੀ ਸ਼ੁਰੂਆਤ ਨਹੀਂ ਕੀਤੀ, ਤਾਂ ਆਉਣ ਵਾਲੇ ਦਿਨਾਂ 'ਚ ਉਹਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-ਪਨਬੱਸ 'ਤੇ PRTC ਕੰਟ੍ਰੈਕਟ ਵਰਕਰਾਂ ਦੀ ਤਿੰਨ ਦਿਨਾਂ ਹੜਤਾਲ