ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਕੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ। ਇਸ ਪੜਾਅ ਵਿੱਚ ਫਰੰਟ ਲਾਈਨ ਵਰਕਰਾਂ ਨੂੰ ਤਰਜੀਹ ਦੇਣ ਦੀ ਗੱਲ ਆਖੀ ਗਈ ਸੀ।
ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਕੇ ਗੁਰਦਾਸਪੁਰ ਵਿੱਚ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਵਾਰੀ ਆਉਣ 'ਤੇ ਕੋਰੋਨਾ ਵੈਕਸੀਨ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਪਹਿਲੀ ਡੋਜ਼ ਲਗਾਉਣ ਤੋਂ ਬਾਅਦ ਦੂਜੀ ਡੋਜ਼ 28 ਦਿਨਾਂ ਬਾਅਦ ਲਗਾਉਣੀ ਅਹਿਮ ਹੈ। ਇਸ ਲਈ ਸਭ ਨੂੰ ਆਪਣਾ ਫ਼ਰਜ਼ ਸਮਝ ਕੇ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ।