ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੂੰ ਮੌਕੇ ਉੱਤੇ ਹੀ ਕਾਬੂ ਕਰ ਲਿਆ ਹੈ। ਇਸਦੇ ਨਾਲ ਹੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਦਿਆ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮੁਲਜ਼ਮ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਠੀਕੀਰ ਪਹਿਰੇ ਲਗਾਏ ਜਾਣ : ਦੂਜੇ ਪਾਸੇ ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਕਲਾਨੌਰ ਵਿਚ ਪਹੁੰਚੇ ਸਿੱਖ ਅੱਤੇ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਲਈ ਸੱਖਤ ਕਦਮ ਚੁੱਕੇ ਜਾਣ। ਘਟਨਾ ਦਾ ਪਤਾ ਲੱਗਦੇ ਸਾਰ ਹੀ ਥਾਣਾ ਕਲਾਨੌਰ ਵਿੱਚ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਹੂਰ ਕਲਾਂ ਵਿਚ ਵਾਪਰੀ ਇਸ ਬੇਅਦਬੀ ਦੀ ਘਟਨਾ ਨੇ ਸਮੁੱਚੀ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁਚਾਈ ਹੈ। ਇਸ ਲਈ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੋ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਨ ਉਹ ਵੀ ਧਿਆਨ ਰੱਖਣ ਕਿ ਅਜਿਹਾ ਕੋਈ ਵੀ ਸ਼ਰਾਰਤੀ ਅਨਸਰ ਗੁਰੂ ਸਾਹਿਬ ਦੀ ਬੇਅਦਬੀ ਨਾ ਕਰ ਸਕੇ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਗੁਟਕਾ ਸਾਹਿਬ ਜਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਘਰਾਂ ਵਿਚ ਸੁਸ਼ੋਭਿਤ ਕੀਤੇ ਹਨ, ਉਨ੍ਹਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ। ਗੁਰੂਦੁਆਰਾ ਸਾਹਿਬ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : KAUR SINGH PASSED AWAY: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ, ਮੁੱਖ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਹਨਾਂ ਨੂੰ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਉੱਤੇ ਪਹੁੰਚ ਕੇ ਮੁਲਜ਼ਮ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ ਹੈ ਜੋਕਿ ਪਿੰਡ ਦਾ ਹੀ ਰਹਿਣ ਵਾਲਾ ਹੈ। ਇਸ ਮੁਲਜ਼ਮ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਓਂ ਦਿੱਤਾ ਹੈ।