ETV Bharat / state

'ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਦੀ ਦਿਖ ਛੇਤੀ ਹੀ ਬਦਲੇਗੀ'

author img

By

Published : Jan 23, 2020, 8:29 PM IST

ਗੁਰਦਾਸਪੁਰ ਵਿੱਚ ਸਥਿਤ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ।

ਸਿਵਲ ਹਸਪਤਾਲ ਬਟਾਲਾ
ਸਿਵਲ ਹਸਪਤਾਲ ਬਟਾਲਾ

ਗੁਰਦਾਸਪੁਰ: ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਬਾਰੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਬਟਾਲਾ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 3.13 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਗ੍ਰਾਂਟ ਨਾਲ ਹਸਪਤਾਲ ਦੀ ਚਾਰਦਿਵਾਰੀ ਅਤੇ ਗੇਟ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਪ੍ਰਗਤੀ ਅਧੀਨ ਹੈ। ਚੇਅਰਮੈਨ ਅਮਰਦੀਪ ਸਿੰਘ ਨੇ ਦੱਸਿਆ ਸਿਵਲ ਹਸਪਤਾਲ ਵਿੱਚ ਇੱਕ ਨਵਾਂ ਫਿਜੀਓਥਰੈਪੀ ਸੈਂਟਰ ਵੀ ਬਣਾਇਆ ਜਾ ਰਿਹਾ ਹੈ, ਤਾਂ ਜੋ ਹੱਡੀਆਂ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ ਹੋਰ ਵੀ ਵਧੀਆ ਤਕਨੀਕਾਂ ਨਾਲ ਹੋ ਸਕੇ।

ਚੇਅਰਮੈਨ ਚੀਮਾ ਨੇ ਦੱਸਿਆ ਕਿ ਇਸ ਗ੍ਰਾਂਟ ਦੇ ਨਾਲ ਓਟ ਸੈਂਟਰ ਦੀ ਇਮਾਰਤ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ, ਤੇ ਹਸਪਤਾਲ ਦੇ ਕੰਪਲੈਕਸ ਵਿੱਚ ਹੀ ਇੱਕ ਨਵਾਂ ਰੈਣ ਬਸੇਰਾ ਬਣਾਇਆ ਜਾਵੇਗਾ, ਜਿੱਥੇ ਮਰੀਜਾਂ ਦੇ ਨਾਲ ਆਏ ਅਟੈਂਡੇਂਟ ਰਾਤ ਗੁਜ਼ਾਰ ਸਕਣਗੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਮੋਰਚਰੀ ਦੀ ਹਾਲਤ ਸੁਧਾਰ ਦੇ ਨਾਲ ਇਸਦਾ ਵਿਸਥਾਰ ਵੀ ਕੀਤਾ ਜਾ ਰਿਹਾ ਹੈ।

ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਹਸਪਤਾਲ ਵਿੱਚ ਸੀਵਰੇਜ ਦੀ ਰੈਨੋਵੇਸ਼ਨ ਕੀਤੀ ਜਾ ਰਹੀ ਹੈ, ਤਾਂ ਜੋ ਪਾਣੀ ਦਾ ਨਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਦੇ ਫਲੋਰ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ। ਚੀਮਾ ਨੇ ਦੱਸਿਆ ਕਿ ਹਸਪਤਾਲ ਵਿੱਚ 9 ਪ੍ਰਾਈਵੇਟ ਕਮਰਿਆਂ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਬਦੌਲਤ ਸਿਵਲ ਹਸਪਤਾਲ ਬਟਾਲਾ ਦੀ ਕਾਇਆ ਕਲਪ ਹੋ ਜਾਵੇਗੀ। ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਆਪਣੇ ਪੂਰੇ ਯਤਨ ਕਰ ਰਹੀ ਹੈ ਤੇ ਉਸਦੇ ਸਾਰਥਿਕ ਨਤੀਜੇ ਸਾਹਮਣੇ ਦਿਖ ਰਹੇ ਹਨ।

Intro:ਗੁਰਦਾਸਪੁਰ , 23 ਜਨਵਰੀ ( ਗੁਰਪ੍ਰੀਤ ਸਿੰਘ ਚਾਵਲਾ )- ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੇ ਯਤਨਾਂ ਸਦਕਾ ਸੂਬਾ ਸਰਕਾਰ ਵਲੋਂ ਸਿਵਲ ਹਸਪਤਾਲ ਬਟਾਲਾ ਵਿਖੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਵਿਕਾਸ ਲਈ 3.13 ਕਰੋੜ ਰੁਪਏ ਖਰਚੇ ਜਾ ਰਹੇ ਹਨ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਵਲ ਹਸਪਤਾਲ ਵਿੱਚ ਇਹ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ।Body:ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਬਟਾਲਾ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 3.13 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਗ੍ਰਾਂਟ ਨਾਲ ਹਸਪਤਾਲ ਦੀ ਚਾਰਦਿਵਾਰੀ ਅਤੇ ਗੇਟ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਸਿਵਲ ਹਸਪਤਾਲ ਵਿੱਚ ਇੱਕ ਨਵਾਂ ਫਿਜੀਓਥਰੈਪੀ ਸੈਂਟਰ ਵੀ ਬਣਾਇਆ ਜਾ ਰਿਹਾ ਹੈ ਤਾਂ ਜੋ ਹੱਡੀਆਂ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ ਹੋਰ ਵੀ ਵਧੀਆ ਤਕਨੀਕਾਂ ਨਾਲ ਇਥੇ ਹੀ ਹੋ ਸਕੇ। ਚੇਅਰਮੈਨ ਚੀਮਾ ਨੇ ਦੱਸਿਆ ਕਿ ਇਸ ਗ੍ਰਾਂਟ ਦੇ ਨਾਲ ਓਟ ਸੈਂਟਰ ਦੀ ਇਮਾਰਤ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਹਸਪਤਾਲ ਦੇ ਕੰਪਲੈਕਸ ਵਿੱਚ ਹੀ ਇੱਕ ਨਵਾਂ ਰੈਣ ਬਸੇਰਾ ਬਣਾਇਆ ਜਾਵੇਗਾ, ਜਿਥੇ ਮਰੀਜਾਂ ਦੇ ਨਾਲ ਆਏ ਅਟੈਂਡੇਂਟ ਰਾਤ ਗੁਜ਼ਾਰ ਸਕਣਗੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਮੋਰਚਰੀ ਦੀ ਹਾਲਤ ਸੁਧਾਰ ਦੇ ਨਾਲ ਇਸਦਾ ਵਿਸਥਾਰ ਵੀ ਕੀਤਾ ਜਾ ਰਿਹਾ ਹੈ। 
ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਹਸਪਤਾਲ ਵਿੱਚ ਸੀਵਰੇਜ ਦੀ ਰੈਨੋਵੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਪਾਣੀ ਦਾ ਨਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਦੇ ਫਲੋਰ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ। ਸ. ਚੀਮਾ ਨੇ ਦੱਸਿਆ ਕਿ ਹਸਪਤਾਲ ਵਿੱਚ 9 ਪ੍ਰਾਈਵੇਟ ਕਮਰਿਆਂ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਬਦੌਲਤ ਸਿਵਲ ਹਸਪਤਾਲ ਬਟਾਲਾ ਦੀ ਕਾਇਆ ਕਲਪ ਹੋ ਜਾਵੇਗੀ। ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਆਪਣੇ ਪੂਰੇ ਯਤਨ ਕਰ ਰਹੀ ਹੈ ਅਤੇ ਉਸਦੇ ਸਾਰਥਿਕ ਨਤੀਜੇ ਸਾਹਮਣੇ ਦਿਖ ਰਹੇ ਹਨ।  Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.