ਗੁਰਦਾਸਪੁਰ: ਕਣਕ ਦੀ ਫ਼ਸਲ 'ਚ ਦੇ ਖਰੀਦ ਪ੍ਰਬੰਧਾਂ ਨੂੰ ਲੈਕੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੁਰਦਾਸਪੁਰ 'ਚ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਵਲੋਂ ਜ਼ਿਲ੍ਹੇ 'ਚ ਖਰੀਦ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇੰਸਪੈਕਟਰਾਂ ਵਲੋਂ ਦਿੱਤਾ ਜਾ ਰਿਹਾ ਇਹ ਧਰਨਾ ਦੂਜੇ ਦਿਨ 'ਚ ਸ਼ਾਮਲ ਹੋ ਚੁੱਕਿਆ ਹੈ।
ਇਸ ਸਬੰਧੀ ਇੰਸਪੈਕਟਰਾਂ ਦਾ ਕਹਿਣਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 12 ਪ੍ਰਤੀਸ਼ਤ ਰੱਖੀ ਗਈ ਹੈ, ਜਦਕਿ ਆਮ ਤੌਰ 'ਤੇ ਫਸਲਾਂ ਦੀ 15 ਤੋਂ 16 ਪ੍ਰਤੀਸ਼ਤ ਨਮੀ ਆ ਰਹੀ ਹੈ, ਜਿਸ ਕਾਰਨ ਉਹ ਫਸਲਾਂ ਦੀ ਖਰੀਦ ਨਹੀਂ ਕਰ ਸਕਦੇ। ਉਨ੍ਹਾਂ ਦਾ ਕਹਿਣਾ ਕਿ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਣਕ ਭੰਡਾਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਉਹ ਫ਼ਸਲ ਦੀ ਖ਼ਰੀਦ ਕਰਦੇ ਹਨ ਤਾਂ ਆਉਣ ਵਾਲੇ ਸਮੇਂ 'ਚ ਖਰੀਦ ਕੀਤੀ ਕਣਕ ਤੇ ਸਟੋਰਜ਼ ਗੇਨ ਨਾ ਆਉਣ ਕਰਕੇ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਨੂੰ ਐਫ.ਸੀ.ਆਈ ਵੱਲੋਂ ਕਵਾਲਟੀ ਕੱਟ ਦੇ ਨਾਲ-ਨਾਲ ਸਟੋਰੇਜ ਗੇਨ ਦੀਆਂ ਭਾਰੀਆਂ ਰਿਕਵਰੀਆਂ ਇੰਸਪੈਕਟਰਾਂ ਨੂੰ ਪਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਰਦਾਨਾ ਨਾ ਆਉਣ ਕਰਕੇ ਵੀ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਸਬੰਧੀ ਡੀ.ਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹੜਤਾਲ ਜਾਰੀ ਰਹੇਗੀ ਅਤੇ ਖਰੀਦ ਮੁਕੰਮਲ ਬੰਦ ਰਹੇਗੀ।
ਉਧਰ ਇਸ ਮਾਮਲੇ 'ਚ ਜਦੋਂ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਹ ਗੱਲ ਤੋਂ ਪੱਲਾ ਝਾੜਦੇ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਕਿ ਇੰਸਪੈਕਟਰਾਂ ਵਲੋਂ ਉਨ੍ਹਾਂ ਨੂੰ ਮੰਗਾਂ ਨਹੀਂ ਦੱਸੀਆਂ ਗਈਆਂ। ਜਦੋਂ ਉਹ ਇਸ ਸਬੰਧੀ ਗੱਲ ਕਰਨਗੇ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕੋਰੋਨਾ ਦੇ ਹਾਲਾਤ ਉੱਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੇ ਦਾਇਰ ਕੀਤੀ ਰਿਪੋਰਟ