ਗੁਰਦਾਸਪੁਰ: ਬੀਤੇ ਕੁਝ ਦਿਨ ਪਹਿਲਾਂ ਦੀਨਾਨਗਰ ਦੇ ਪਿੰਡ ਝੰਡੇਚੱਕ ਵਿੱਚ 5 ਲੁਟੇਰਿਆਂ ਵੱਲੋਂ ਦੇਰ ਰਾਤ ਨੂੰ ਇੱਕ ਕਰਿਆਨੇ ਦੀ ਦੁਕਾਨ 'ਚ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ 'ਚੋਂ ਇੱਕ ਨੇ ਪੁਲਿਸ ਦੀ ਵਰਦੀ ਵੀ ਪਾਈ ਹੋਈ ਸੀ, ਜਿਸ ਨੇ ਜ਼ਬਰਦਸਤੀ ਪੀੜਤ ਨੂੰ ਦੁਕਾਨ ਖੋਲ੍ਹਣ ਲਈ ਮਜਬੂਰ ਕੀਤਾ ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 5 'ਚੋਂ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ ਤੇ 2 ਮੁਲਜ਼ਮਾਂ ਦੀ ਤਲਾਸ਼ ਹਾਲੇ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ ਉਹ ਵਿਅਕਤੀ ਸਾਬਕਾ ਫ਼ੌਜੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪਿਸਤੌਲ, ਰਾਈਫਲ, 24 ਜ਼ਿੰਦਾ ਕਾਰਤੂਸ ਤੇ ਇੱਕ ਕ੍ਰੇਟਾ ਗੱਡੀ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ: ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ ’ਚ ਤਬਦੀਲੀ