ETV Bharat / state

ਝੋਨੇ ਦੀ ਸਿੱਧੀ ਬਿਜਾਈ ਜਨਤਕ ਮੁਹਿੰਮ ਸ਼ੁਰੂ - ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ

ਨੇ ਦੀ ਸਿੱਧੀ ਬਿਜਾਈ (Direct sowing of paddy) ਨੂੰ ਲੈਕੇ ਪੰਜਾਬ ਸਰਕਾਰ (Government of Punjab) ਵੱਲੋਂ ਕਾਫ਼ੀ ਉੱਚ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਗੁਰਦਾਸਪੁਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner of the district) ਵੱਲੋਂ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ (Political parties of Punjab) ਅਤੇ ਹੋਰ ਕਈ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਹੈ।

ਝੋਨੇ ਦੀ ਸਿੱਧੀ ਬਿਜਾਈ ਜਨਤਕ ਮੁਹਿੰਮ ਸ਼ੁਰੂ
ਝੋਨੇ ਦੀ ਸਿੱਧੀ ਬਿਜਾਈ ਜਨਤਕ ਮੁਹਿੰਮ ਸ਼ੁਰੂ
author img

By

Published : May 31, 2022, 11:18 AM IST

ਗੁਰਦਾਸਪੁਰ: ਝੋਨੇ ਦੀ ਸਿੱਧੀ ਬਿਜਾਈ (Direct sowing of paddy) ਨੂੰ ਲੈਕੇ ਪੰਜਾਬ ਸਰਕਾਰ (Government of Punjab) ਵੱਲੋਂ ਕਾਫ਼ੀ ਉੱਚ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਗੁਰਦਾਸਪੁਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner of the district) ਵੱਲੋਂ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ (Political parties of Punjab) ਅਤੇ ਹੋਰ ਕਈ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਗਿਆ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ (Deputy Commissioner Mr. Mohammad Ishfaq) ਵੱਲੋਂ ਸਥਾਨਿਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਰਾਜੀਨਿਤਿਕ/ਨੁਮਾਇੰਦਿਆਂ ਅਤੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਲ, ਗੁਰਦੀਪ ਸਿੰਘ ਰੰਧਾਵਾ, ਬਲਬੀਰ ਸਿੰਘ ਪੰਨੂੰ, ਜਗਰੂਪ ਸਿੰਘ ਸੇਖਵਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਅਮਨਦੀਪ ਕੌਰ, ਰਵਿੰਦਰ ਕੌਰ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਸਟੇਟ ਜੁਆਇੰਟ ਸੈਕਟਰੀ ਪੰਜਾਬ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਝੋਨੇ ਦੀ ਸਿੱਧੀ ਬਿਜਾਈ ਜਨਤਕ ਮੁਹਿੰਮ ਸ਼ੁਰੂ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਾਣੀ ਅਤੇ ਪਰਿਵਾਰ ਬਚਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਜਨਤਕ ਮੁਹਿੰਮ ਬਣਾ ਕੇ ਜ਼ਿਲ੍ਹੇ ਅੰਦਰ ਵਿੱਢਿਆ ਜਾਵੇਗਾ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਮੂਹ ਰਾਜੀਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ, ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ।

ਝੋਨੇ ਦੀ ਸਿੱਧੀ ਬਿਜਾਈ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਅੰਦਰ 3360 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ ਅਤੇ ਇਸ ਜ਼ਿਲ੍ਹੇ ਅੰਦਰ ਕਰੀਬ 1 ਲੱਖ 71 ਹਜ਼ਾਰ 250 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਟੀਚਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਜਨਤਕ ਮੁਹਿੰਮ ਬਣਾਉਣ ਦੀ ਲੋੜ ਹੈ ਅਤੇ ਸਮੂਹਿਕ ਸਹਿਯੋਗ ਨਾਲ ਅਸੀਂ ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਹੋਰ ਉਤਸਾਹਿਤ ਕਰ ਸਕਦੇ ਹਨ।

ਇਹ ਵੀ ਪੜ੍ਹੋ:BCA ਕਰ ਪੈਟਰੋਲ ਪੰਪ ’ਤੇ ਨੌਕਰੀ ਕਰਨ ਲਈ ਮਜ਼ਬੂਰ ਹੋਈ ਪੰਜਾਬ ਦੀ ਇਹ ਧੀ...

ETV Bharat Logo

Copyright © 2025 Ushodaya Enterprises Pvt. Ltd., All Rights Reserved.