ਗੁਰਦਾਸਪੁਰ: ਬੀਤੀ ਰਾਤ ਨੂੰ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ਵਿੱਚ ਗੰਨੇ ਦੀ ਟਰਾਲੀ ਨੂੰ ਲੈ ਕੇ ਇੱਕ ਗੰਨਾ ਕਿਸਾਨ (Farmers) ਅਤੇ ਮਿੱਲ ਦੇ ਸੁਰੱਖਿਆ ਕਰਮੀਆਂ ਵਿੱਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ (Video social media) ਵਿੱਚ ਕਾਫ਼ੀ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਾਫ਼ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਕਿ ਮਿੱਲ ਦੇ ਸੁਰੱਖਿਆ ਕਰਮਚਾਰੀ ਬੁਰੀ ਤਰ੍ਹਾਂ ਨਾਲ ਚਪੇੜਾਂ ਅਤੇ ਲਾਠੀਆਂ ਨਾਲ ਕਿਸਾਨ ਦੀ ਮਾਰ ਕੁਟਾਈ (Farmer beaten) ਕਰ ਰਹੇ ਹਨ।
ਜਿਸ ਤੋਂ ਬਾਅਦ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ (President of Majha Kisan Sangharsh Committee) ਬਲਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਰਾਤ ਧਰਨਾਂ ਪ੍ਰਦਰਸ਼ਨ ਕਰਕੇ ਮਿੱਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਿਸ ਤੋਂ ਬਾਅਦ ਮਿੱਲ ਪ੍ਰਸ਼ਾਸਨ ਵੱਲੋਂ 7 ਸੁਰੱਖਿਆ ਕਰਮੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ (Police) ਨੂੰ ਬਣਦੀ ਕਾਰਵਾਈ ਕਰਨ ਵਾਸਤੇ ਕਹਿ ਦਿੱਤਾ ਗਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮਿੱਲ ਦੇ ਵਿੱਚ ਇਸ ਤਰ੍ਹਾਂ ਕਿਸਾਨਾਂ (Farmers) ਦੀ ਕੁੱਟ-ਮਾਰ ਕੀਤੀ ਜਾ ਸਕਦੀ ਹੈ, ਤਾਂ ਕਿਸਾਨ ਇੱਥੇ ਬਿਲਕੁਲ ਵੀ ਸੁਰੱਖਿਅਤ ਨਹੀਂ ਹੈ, ਉਨ੍ਹਾਂ ਕਿਹਾ ਕਿ ਮਿੱਲਾਂ ਵਿੱਚ ਕਿਸਾਨਾਂ ਦੀ ਸੁਰੱਖਿਆ (Protection of farmers) ਨੂੰ ਯਕੀਨੀ ਬਣਾਇਆ ਜਾਵੇ।
ਉਧਰ ਜ਼ਖ਼ਮੀ ਕਿਸਾਨ ਨੂੰ ਪ੍ਰਸ਼ਾਸਨ ਵੱਲੋਂ ਹਰਚੋਵਾਲ ਦੇ ਸਰਕਾਰੀ ਹਸਪਤਾਲ (Government Hospital, Harchowal) ਵਿੱਚ ਦਾਖ਼ਿਲ ਕਰਵਾਇਆ ਗਿਆ ਹੈ। ਜਿੱਥੋਂ ਉਹ ਛੁੱਟੀ ਲੈਕੇ ਆਪਣੇ ਘਰ ਵਾਪਿਸ ਚਲਾ ਗਿਆ,ਪੀੜਤ ਕਿਸਾਨ ਨਿਰਮਲ ਸਿੰਘ ਪਿੰਡ ਡੇਹਰੀਵਾਲ ਦਰੋਗਾ ਦਾ ਦੱਸਿਆ ਜਾ ਰਿਹਾ ਹੈ, ਕਿ ਪੁਲਿਸ ਅਨੁਸਾਰ ਪੀੜਤ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਪੀੜਤ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਮਨਾਹੀ ਕਰਦਾ ਨਜ਼ਰ ਆਇਆ।
ਇਹ ਵੀ ਪੜ੍ਹੋ:ਪੰਜਾਬ ਦੇ ਇਸ ਜ਼ਿਲ੍ਹੇ ’ਚ ਤੇਂਦੂਏ ਦੀ ਦਹਿਸ਼ਤ, ਕਈ ਲੋਕਾਂ ਨੂੰ ਕੀਤਾ ਜ਼ਖ਼ਮੀ, ਦੇਖੋ ਸੀਸੀਟੀਵੀ ਫੁਟੇਜ਼