ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 2 ਆਈਪੀਐੱਸ ਅਤੇ 8 ਪੀਪੀਐੱਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸਦੇ ਚੱਲਦਿਆਂ ਗੁਰਦਾਸਪੁਰ ਦੇ ਐੱਸਐੱਸਪੀ ਡਾ. ਰਾਜਿੰਦਰ ਸਿੰਘ ਸੋਹਲ ਦਾ ਤਬਾਦਲਾ ਵੀ ਕਰ ਦਿੱਤਾ ਗਿਆ ਹੈ।

ਤੇ ਹੁਣ ਆਈ.ਪੀ.ਐੱਸ. ਡਾ. ਨਾਨਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐੱਸਐੱਸਪੀ ਵੱਜੋਂ ਆਪਣਾ ਕਾਰਜਭਾਰ ਸੰਭਾਲਣਗੇ, ਜਦੋਂ ਕਿ ਇਨ੍ਹਾਂ ਤੋਂ ਪਹਿਲਾਂ ਡਾ. ਰਾਜਿੰਦਰ ਸਿੰਘ ਸੋਹਲ ਜ਼ਿਲ੍ਹਾ ਪੁਲਿਸ ਮੁਖੀ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।