ਗੁਰਦਾਸਪੁਰ : ਜ਼ਿਲ੍ਹੇ ਦੇ ਪਿੰਡ ਦੋਰਾਂਗਲਾ ਵਿੱਚ ਇੱਕ 4 ਮਹੀਨੇ ਦੀ ਗਰਵਤੀ ਕਲਯੁਗੀ ਮਹਿਲਾ ਵੱਲੋਂ ਆਪਣੇ ਪਤੀ ਉਤੇ ਗਰਭਪਾਤ ਕਰਵਾਉਣ ਦਾ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਰਕੇ ਨੌਜਵਾਨ ਨਿਰਮਲ ਸਿੰਘ ਨੇ ਆਪਣੀ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੋਂ ਪ੍ਰੇਸ਼ਾਨ ਹੋਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹਤਿਆ ਕਰ ਲਈ। ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੀ ਪਤਨੀ, ਉਸਦੀ ਸੱਸ ਅਤੇ ਸਾਲੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਲੜਕੀ ਦੀ ਮਾਂ ਤੇ ਭੈਣ ਵੱਲੋਂ ਨੌਜਵਾਨ ਉਤੇ ਪਾਇਆ ਜਾ ਰਿਹਾ ਸੀ ਦਬਾਅ : ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਚੇਰੇ ਭਰਾਵਾਂ ਹਰਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਨਿਰਮਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੋਰਾਂਗਲਾ ਦਾ ਵਿਆਹ ਕੁਝ ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਦਾ ਤਲਾਕ ਹੋ ਚੁੱਕਾ ਹੈ। ਨਿਰਮਲ ਸਿੰਘ ਦਾ ਦੂਜਾ ਵਿਆਹ ਕਰੀਬ ਪੰਜ ਮਹੀਨੇ ਪਹਿਲਾਂ ਮਨਪ੍ਰੀਤ ਕੌਰ ਨਾਲ ਹੋਇਆ ਸੀ। ਮਨਪ੍ਰੀਤ ਕੌਰ 4 ਮਹਿਨੇ ਦੀ ਗਰਭਵਤੀ ਸੀ। ਪਤਨੀ ਮਨਪ੍ਰੀਤ ਕੌਰ ਉਸ ਦੀ ਭੈਣ ਲਵਪ੍ਰੀਤ ਕੌਰ ਅਤੇ ਮਾਂ ਕਮਲਜੀਤ ਕੌਰ ਨੌਜਵਾਨ ਨਿਰਮਲ ਸਿੰਘ ਉਤੇ ਲਗਾਤਾਰ ਦਬਾਅ ਬਣਾ ਰਹੀਆਂ ਸਨ ਕਿ ਉਹ ਆਪਣੀ ਪਤਨੀ ਮਨਪ੍ਰੀਤ ਕੌਰ ਜੋ ਕਿ ਗਰਭਵਤੀ ਹੈ, ਦਾ ਗਰਭਪਾਤ ਕਰਵਾ ਦਵੇ ਅਜੇ ਸਾਨੂੰ ਬੱਚੇ ਦੀ ਲੋੜ ਨਹੀਂ, ਜਿਸ ਕਾਰਨ ਨਿਰਮਲ ਸਿੰਘ ਪ੍ਰੇਸ਼ਾਨ ਰਹਿੰਦਾ ਸੀ।
- Faridkot News: ਮਕਾਨ ਦੀ ਛੱਤ ਡਿੱਗਣ ਕਾਰਨ ਹੇਠਾਂ ਦੱਬੇ ਚਾਰ ਜੀਅ, ਇਕ ਲੜਕੀ ਦੀ ਮੌਤ, ਤਿੰਨ ਗੰਭੀਰ
- Maharashtra Politics: NCP ਨੇ ਅਜੀਤ ਪਵਾਰ ਸਮੇਤ 9 ਵਿਧਾਇਕਾਂ ਖਿਲਾਫ ਅਯੋਗਤਾ ਪਟੀਸ਼ਨ ਕੀਤੀ ਦਾਇਰ
- ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ
ਮ੍ਰਿਤਕ ਦੀ ਪਤਨੀ ਤੇ ਪਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ : ਉਨ੍ਹਾਂ ਦੱਸਿਆ ਕਿ ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ ਬੀਤੀ ਰਾਤ ਘਰ ’ਚ ਪਈ ਕੀਟ ਨਾਸ਼ਕ ਦਵਾਈ ਖਾ ਲਈ ਸੀ, ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉੱਥੇ ਹੀ ਮਾਮਲੇ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਨਿਰਮਲ ਸਿੰਘ ਦਾ ਮਰਨ ਤੋਂ ਪਹਿਲਾਂ ਬਿਆਨ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿਚ ਲਿਆ ਗਿਆ। ਬਿਆਨ ਦੇਣ ਤੋਂ ਬਾਅਦ ਨਿਰਮਲ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ, ਸਾਲੀ ਲਵਪ੍ਰੀਤ ਕੌਰ ਤੇ ਸੱਸ ਕਮਲਜੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।