ETV Bharat / state

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ 'ਚ ਉਤਸ਼ਾਹ - marriage day guru ji

ਕੋਰੋਨਾ ਮਹਾਂਮਾਰੀ ਦੇ ਬਾਵਜੂਦ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਲੋਕ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜ ਰਹੇ ਹਨ।

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ 'ਚ ਉਤਸ਼ਾਹ

author img

By

Published : Aug 24, 2020, 7:33 PM IST

ਬਟਾਲਾ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 533ਵੇਂ ਵਿਆਹ ਪੁਰਬ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਵੇਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਨਗਰ ਕੀਰਤਨ ਉੱਤੇ ਰੋਕ ਲਗਾ ਦਿੱਤੀ ਹੈ, ਪਰ ਇਸ ਸਭ ਦੇ ਬਾਵਜੂਦ ਸੰਗਤ ਵੱਡੀ ਗਿਣਤੀ ਵਿੱਚ ਗੁਰਦੁਆਰਾ ਕੰਧ ਸਾਹਿਬ ਮੱਥਾ ਟੇਕਣ ਆ ਰਹੀ ਹੈ। ਗੁਰਦੁਆਰਾ ਸਾਹਿਬ ਵਿੱਚ ਵਿਆਹ ਸਮਾਗਮ ਸਬੰਧੀ ਸੋਮਵਾਰ ਤੋਂ ਗੁਰਮੀਤ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੁਰਬ ਨੂੰ ਸਾਦੇ ਢੰਗ ਨਾਲ ਮਨਾਇਆ ਜਾਵੇ।

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ 'ਚ ਉਤਸ਼ਾਹ

ਇਸ ਸਬੰਧੀ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਬੇਸ਼ੱਕ ਉਨ੍ਹਾਂ ਨੂੰ ਨਗਰ ਕੀਰਤਨ ਕੱਢਣ ਦੀ ਇਜਾਜ਼ਤ ਨਹੀ ਦਿੱਤੀ, ਪਰ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਲੋਕ ਵੀ ਪੂਰਾ ਸਾਥ ਦੇ ਰਹੇ ਹਨ ਅਤੇ ਸਮਾਜਿਕ ਦੂਰੀ ਬਣਾ ਕੇ ਦਰਸ਼ਨ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਮੰਗਲਵਾਰ ਨੂੰ ਵਿਆਹ ਪੁਰਬ ਵਾਲੇ ਦਿਨ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਦੀਵਾਨ ਸਜਾਏ ਜਾਣਗੇ ਅਤੇ ਗੁਰਬਾਣੀ ਦਾ ਪ੍ਰਸਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਕੋਰੋਨਾ ਵਾਇਰਸ ਦੀ ਵਜ੍ਹਾ ਕਾਰਨ ਗੁਰਦੁਆਰਾ ਸਾਹਿਬ ਤੋਂ ਬਾਹਰ ਕੁੱਝ ਨਹੀਂ ਕੀਤਾ ਜਾਵੇਗਾ।

ਵਿਆਹ ਪੁਰਬ ਨੂੰ ਲੈ ਕੇ ਲੋਕ ਕੋਰੋਨਾ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਪੁੱਜ ਰਹੇ ਹਨ। ਇਸ ਮੌਕੇ ਇੱਕ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਉਹ ਹਰ ਵਾਰ ਵਿਆਹ ਪੁਰਬ 'ਤੇ ਮੱਥਾ ਟੇਕਣ ਆਉਂਦਾ ਹੈ ਪਰ ਇਸ ਵਾਰ ਕੋਰੋਨਾ ਕਾਰਨ ਗੁਰਦੁਆਰਾ ਸਾਹਿਬ ਤੋਂ ਬਾਹਰ ਸਮਾਗਮ ਨਹੀਂ ਕੀਤੇ ਜਾ ਰਹੇ ਹਨ ਫਿਰ ਵੀ ਗੁਰਦੁਆਰਾ ਸਾਹਿਬ ਵਿੱਚ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.