ਗੁਰਦਾਸਪੁਰ: ਕਰਤਾਰਪੁਰ ਲਾਂਘਾ ਖੁੱਲੇ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਤੇ ਰੁਜ਼ਾਨਾ ਹੀ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂ ਡੇਰਾ ਬਾਬਾ ਨਾਨਕ ਪਹੁੰਚ ਕੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ। ਇਸ ਦੇ ਬਾਵਜੂਦ ਵੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਨਹੀਂ ਹੋਇਆ, ਇਸ ਸਬੰਧੀ ਈਟੀਵੀ ਭਾਰਤ ਨੇ ਪਾਕਿਸਤਾਨ ਤੋਂ ਵਾਪਿਸ ਆਏ ਸ਼ਰਧਾਲੂਆਂ ਨਾਲ ਖ਼ਾਸ ਗੱਲਬਾਤ ਕੀਤੀ।
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਿਸ ਆਈ NRI ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਜਾਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀਆਂ ਦੇ ਮੁਕਾਬਲੇ ਆਸਟਰੇਲੀਆ ਦੇ ਸਿੱਖਾਂ ਵਿੱਚ ਲਾਂਘੇ ਨੂੰ ਲੈ ਕੇ ਬਹੁਤ ਜ਼ਿਆਦਾ ਕਰੇਜ ਹੈ।
ਉੱਥੇ ਹੀ ਬਰਨਾਲਾ ਤੋਂ ਆਏ ਸ਼ਰਧਾਲੂ ਨੇ ਕਿਹਾ ਕਿ ਪਾਕਿਸਤਾਨ ਦੇ ਲੋਕ ਬਹੁਤ ਪਿਆਰ ਇੱਜ਼ਤ ਆਦਰ ਦਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਆਈ ਘਾਟ ਦਾ ਕਾਰਨ ਦੱਸਦਿਆਂ ਕਿਹਾ ਕਿ ਸਰਕਾਰ ਨੂੰ ਸਭ ਤੋਂ ਪਹਿਲਾਂ ਪਾਸਪੋਰਟ ਦੀ ਸ਼ਰਤ ਨੂੰ ਹਟਾਉਣ ਚਾਹੀਦਾ ਤੇ ਉਸਦੀ ਥਾਂ ਕੋਈ ਨੈਸ਼ਨਲ ਆਈ.ਡੀ ਜਿਵੇਂ ਕਿ ਆਧਾਰ ਕਾਰ, ਡਰਾਇਵਿੰਗ ਲਾਇਸੈਂਸ ਨੂੰ ਲਾਗੂ ਕਰਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਅਧਿਕਾਰੀ ਕਹਿੰਦੇ ਹਨ ਕਿ ਪਾਸਪੋਰਟ ਲਾਗੂ ਕਰਨ ਲਈ ਸਾਡੀ ਸਰਕਾਰ ਨੇ ਨਹੀਂ ਕਿਹਾ ਸਗੋਂ ਭਾਰਤੀ ਸਰਕਾਰ ਦੀ ਸ਼ਰਤ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਪਕਿਸਤਾਨ 20 ਡਾਲਰ ਦੀ ਫ਼ੀਸ ਘਟਾ ਦੇਣੀ ਚਾਹੀਦੀ ਹੈ ਤਾਂ ਕਿ ਗ਼ਰੀਬ ਤਬਕੇ ਦੇ ਲੋਕ ਵੀ ਦਰਸ਼ਨ ਕਰ ਸਕਣ। ਇਸ ਨਾਲ ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ।