ਗੁਰਦਾਸਪੁਰ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ 30 ਸਤਬੰਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਧਾਰੀਵਾਲ ਵਿਖੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। Amritsar National Highway jam by farmers.
ਇਸ ਮੌਕੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕੀਤੀ, ਪਰ ਮੀਟਿੰਗ ਕਰਨ ਦੇ ਬਾਵਜੂਦ ਵੀ ਕੋਈ ਹੱਲ ਨਾ ਹੋਣ ਕਰਕੇ ਅੱਕੇ ਹੋਏ ਕਿਸਾਨਾਂ ਨੇ ਅੱਜ ਪੰਜਾਬ ਦੀਆਂ 10 ਜਗ੍ਹਾ ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸੇ ਦੌਰਾਨ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਧਰਨੇ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਗੰਭੀਰ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਬਿਲਕੁਲ ਹੀ ਸੰਜੀਦਾ ਨਹੀਂ ਅਤੇ ਸਰਕਾਰ ਲਾਰੇ ਲੱਪੇ ਅਤੇ ਡੰਗ ਟਪਾਊ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਲਈ ਅੱਜ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਡ ਜਾਮ ਕੀਤੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਕਾਰਨ ਕਿਸਾਨਾਂ ਦੇ ਪਸ਼ੂ ਧਨ ਦੇ ਹੋਏ ਨੁਕਸਾਨ ਦੀ ਪੂਰਤੀ ਲਈ, ਕੱਚੇ ਵੈਟਰਨਰੀ ਇੰਸਪੈਕਟਰ ਨੂੰ ਪੱਕਿਆਂ ਕਰਨਾਂ, ਗੰਨੇ ਦਾ ਰੇਟ ਭਾਅ 470 ਰੁਪਏ ਪ੍ਰਤੀ ਕੁਵਿੰਟਲ ਲਾਗਤ ਮੁੱਲ਼ ਨੂੰ ਮੁੱਖ ਰੱਖ ਕੇ ਤਹਿ ਕਰਨਾਂ, ਫਗਵਾੜਾ ਮਿੱਲ ਸਮੇ ਨਿੱਜੀ ਮਿਲਾਂ ਤੋਂ ਗੰਨੇ ਦਾ ਬਕਾਇਆ ਲੈਣਾ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦਵਾਉਣ, DSR (ਸਿੱਧੀ ਬਿਜਾਈ) ਵਾਲੇ ਝੋਨੇ ਦੀ ਸਹਾਇਤਾ ਰਾਸ਼ੀ ਨਾ ਦੇਣਾ, 2 ਕਨਾਲਾਂ ਤੱਕ ਦੀ ਰਜਿਸਟਰੀ ਲਈ NOC ਵਿੱਚ ਛੋਟ ਨਾ ਦੇਣਾ, ਹੜ ਕਾਰਨ ਦਰਿਆਵਾਂ ਨੇੜੇ, ਬਾਰਸ਼,ਗੜ੍ਹੇਮਾਰੀ, ਸੁੰਡੀ ਜਾ ਮੱਛਰ ਕਾਰਨ ਖਰਾਬ ਹੋਇਆ ਨਰਮਾ, ਝੋਨਾਂ, ਸਬਜੀਆਂ ਅਤੇ ਕਿਨੂੰਆਂ ਦੇ ਬਾਗਾਂ ਦੇ ਨੁਕਸਾਨ ਦੀ ਪੂਰਤੀ, ਬਾਸਮਤੀ ਤੇ ਐੱਮਐੱਸਪੀ ਦੀ ਗਰੰਟੀ, ਬੰਦ ਪਈਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣਾ, 5 ਨਵੰਬਰ ਨੂੰ ਖੰਡ ਮਿੱਲਾਂ ਨੂੰ ਚਾਲੂ ਕਰਨ ਤੋਂ ਵੀ ਸਰਕਾਰ ਅਸਮਰੱਥ ਜਾਪਦੀ ਹੈ।
ਉਨ੍ਹਾਂ ਕਿਹਾ ਕਿ ਇਹ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿੰਨ੍ਹੀ ਦੇਰ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਨ੍ਹੀਂ ਦੇਰ ਤੱਕ ਇਹ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਦਾ ਪੰਜਾਬ ਭਰ ਵਿੱਚ ਚੱਕਾ ਜਾਮ