ETV Bharat / state

ਗੁਰਦਾਸਪੁਰ ’ਚ ਭਾਜਪਾ ਦੇ ਸਮਾਗਮ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ - ਦੇਸ਼ ਵਿੱਚ ਸੇਵਾ ਦਿਵਸ ਵਜੋਂ

ਭਾਜਪਾ ਨੂੰ ਦੇਸ਼ ਦੀ ਸੱਤਾ ਸੰਭਾਲੇ 7 ਸਾਲ ਪੂਰੇ ਹੋ ਗਏ ਹਨ, ਇਸ ਦੇ ਚੱਲਦਿਆਂ ਬੀਤੇ ਕੱਲ੍ਹ ਭਾਜਪਾ ਵੱਲੋਂ ਸਮੁੱਚੇ ਦੇਸ਼ ਵਿੱਚ ਸੇਵਾ ਦਿਵਸ ਵਜੋਂ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਬੀਤੇ ਕੱਲ੍ਹ ਭਾਜਪਾ ਵੱਲੋਂ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਵਿੱਚ ਵੀ ਅਤੇ ਨੇੜਲੇ ਪਿੰਡਾਂ ਵਿੱਚ ਵੀ ਸੇਵਾ ਦਿਵਸ ਸਬੰਧੀ ਪ੍ਰੋਗਰਾਮ ਰੱਖੇ ਸਨ। ਇਸ ਮੌਕੇ ਕਿਸਾਨਾਂ ਵੱਲੋਂ ਭਾਜਪਾ ਦੇ ਇਨ੍ਹਾਂ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਗਿਆ।

ਕਿਸਾਨ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ
ਕਿਸਾਨ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ
author img

By

Published : May 31, 2021, 11:16 AM IST

ਗੁਰਦਾਸਪੁਰ: ਕੇਂਦਰ ਵਿੱਚ ਭਾਜਪਾ ਦੇ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 7 ਸਾਲ ਰਾਜ ਕਰਨ ਦੇ ਮੌਕੇ ਨੂੰ ਲੈ ਕੇ ਭਾਜਪਾ ਵੱਲੋਂ ਸਮੁੱਚੇ ਦੇਸ਼ ਵਿੱਚ ਸੇਵਾ ਦਿਵਸ ਵਜੋਂ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਬੀਤੇ ਕੱਲ੍ਹ ਭਾਜਪਾ ਵੱਲੋਂ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਵਿੱਚ ਵੀ ਅਤੇ ਨੇੜਲੇ ਪਿੰਡਾਂ ਵਿੱਚ ਵੀ ਸੇਵਾ ਦਿਵਸ ਸਬੰਧੀ ਪ੍ਰੋਗਰਾਮ ਰੱਖੇ ਸਨ। ਜਿਨ੍ਹਾਂ ਦੀ ਭਿਣਕ ਕਿਸਾਨ ਆਗੂਆਂ ਅਤੇ ਕਿਸਾਨਾਂ ਵੱਲੋਂ ਭਾਜਪਾ ਦੇ ਇਨ੍ਹਾਂ ਪ੍ਰੋਗਰਾਮਾਂ ਦਾ ਵਿਰੋਧ ਕੀਤਾ।

ਕਿਸਾਨ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ

ਭਾਜਪਾ ਵੱਲੋਂ ਸੇਵਾ ਦਿਵਸ ਸਬੰਧੀ ਰੱਖੇ ਸਨ ਪ੍ਰੋਗਰਾਮ

ਕਾਹਨੂੰਵਾਨ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਸੰਯੁਕਤ ਮੋਰਚਾ ਦੀ ਅਗਵਾਈ ਵਿੱਚ ਇਕੱਠੇ ਹੋਏ। ਜਿਥੇ ਉਨ੍ਹਾਂ ਨੇ ਪਹਿਲਾਂ ਇਕੱਠੇ ਹੋ ਕੇ ਕਾਹਨੂੰਵਾਨ ਦੇ ਬਾਜ਼ਾਰਾਂ ਵਿੱਚ ਭਾਜਪਾ ਖ਼ਿਲਾਫ਼ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦੇ ਸਥਾਨਕ ਮੰਡਲ ਆਗੂ ਅਜੇ ਚੰਦੇਲ ਦੇ ਘਰ ਅੱਗੇ ਪਹੁੰਚ ਗਏ, ਜਿਥੇ ਉਨ੍ਹਾਂ ਨੇ ਅਜੇ ਚੰਦੇਲ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਭਾਜਪਾ ਦਾ ਵਿਰੋਧ ਇਸੇ ਤਰ੍ਹਾਂ ਹੁੰਦਾ ਰਹੇਗਾ: ਔਲਖ

ਇਸ ਮੌਕੇ ਗੱਲਬਾਤ ਕਰਦੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਮੁਖੀ ਬਲਵਿੰਦਰ ਸਿੰਘ ਰਾਜੂ ਔਲਖ ਉਨ੍ਹਾਂ ਦੇ ਸਹਿਯੋਗੀ ਕੰਵਲਜੀਤ ਸਿੰਘ ਗੁਰਦੇਵ ਸਿੰਘ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਜਦੋਂ ਤੱਕ ਭਾਜਪਾ ਅਤੇ ਕੇਂਦਰ ਸਰਕਾਰ ਪੰਜਾਬ ਅਤੇ ਸਮੁੱਚੇ ਦੇਸ਼ ਦੇ ਅੰਨਦਾਤੇ ਲਈ ਬਣਾਏ ਹੋਏ ਖੇਤੀ ਦੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਭਾਜਪਾ ਦਾ ਇਸੇ ਤਰ੍ਹਾਂ ਹੀ ਜੰਗੀ ਪੱਧਰ ’ਤੇ ਵਿਰੋਧ ਹੁੰਦਾ ਰਹੇਗਾ।

ਇਸ ਉਪਰੰਤ ਗੱਲਬਾਤ ਕਰਦੇ ਹੋਏ ਐਸਪੀ ਹੈੱਡਕੁਆਰਟਰ ਨਵਜੋਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਹਾਲਾਤਾਂ ਨੂੰ ਸਮਾਂ ਰਹਿੰਦਿਆ ਨਜਿੱਠਿਆ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਨੂੰ ਵੀ ਕਾਨੂੰਨ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: 4 Patient-Died-In-Chandigarh-GMCH: ਚੰਡੀਗੜ੍ਹ ਦੇ 32 ਹਸਪਾਲ 'ਚ ਵੈਨਟੀਲੇਟਰ ਬੰਦ ਹੋਣ ਕਾਰਨ 4 ਮਰੀਜ਼ਾਂ ਦੀ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.