ETV Bharat / state

ਅਕਾਲੀਆਂ ਦੀ ਮੀਟਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ - ਪੁਲਿਸ ਅਧਿਕਾਰੀ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ ਵੱਲੋਂ ਇਕ ਜ਼ੋਨ ਪੱਧਰ ਦੀ ਵੱਡੀ ਮੀਟਿੰਗ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰਿਆੜ ਦੇ ਘਰ ਰੱਖੀ ਹੋਈ ਸੀ। ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਹੋਈ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਭੈਣੀ ਮੀਆਂ ਖਾਂ ਦੇ ਮੁੱਖ ਚੌਕ ਵਿੱਚ ਵੱਡਾ ਇਕੱਠ ਕਰਕੇ ਮੀਟਿੰਗਾਂ ਕਰਾਉਣ ਵਾਲੀਆਂ ਸਿਆਸੀ ਪਾਰਟੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਨਿਹੰਗ ਨੇ ਚੱਲਦੀ ਕਾਰ ਦੇ ਗੰਢਾਸਾ ਮਾਰ ਭੰਨ੍ਹਿਆ ਸ਼ੀਸ਼ਾ

author img

By

Published : Jul 25, 2021, 12:36 PM IST

ਗੁਰਦਾਸਪੁਰ: ਭਾਵੇਂ ਕਿ ਪੰਜਾਬ ਵਿੱਚ ਕਈ ਥਾਈਂ ਸਿਆਸੀ ਪਾਰਟੀਆਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਹੋ ਚੁੱਕਾ ਹੈ ਪਰ ਹੁਣ ਮਾਝੇ ਦੀ ਧਰਤੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿਚ ਵੀ ਕੁਝ ਅਜਿਹੇ ਹਾਲਾਤ ਬਣੇ ਹੋਏ ਹਨ। ਹਲਕਾ ਕਾਦੀਆਂ ਦੇ ਕਸਬਾ ਭੈਣੀ ਮੀਆਂ ਖਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ ਵੱਲੋਂ ਇਕ ਜ਼ੋਨ ਪੱਧਰ ਦੀ ਵੱਡੀ ਮੀਟਿੰਗ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰਿਆੜ ਦੇ ਘਰ ਰੱਖੀ ਹੋਈ ਸੀ। ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਹੋਈ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਭੈਣੀ ਮੀਆਂ ਖਾਂ ਦੇ ਮੁੱਖ ਚੌਕ ਵਿੱਚ ਵੱਡਾ ਇਕੱਠ ਕਰਕੇ ਮੀਟਿੰਗਾਂ ਕਰਾਉਣ ਵਾਲੀਆਂ ਸਿਆਸੀ ਪਾਰਟੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਥਾਨਕ ਪੁਲਿਸ ਤੋਂ ਇਲਾਵਾ ਹਲਕਾ ਡੀਐਸਪੀ ਪਰਮਿੰਦਰ ਸਿੰਘ ਮੰਡ ਮੌਕੇ ‘ਤੇ ਪਹੁੰਚੇ ਅਤੇ ਹਲਾਤ ‘ਤੇ ਕਾਬੂ ਪਾਇਆ।

ਅਕਾਲੀਆਂ ਦੀ ਮੀਟਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰਿਆੜ ਦੇ ਘਰ ਵੱਲ ਨੂੰ ਰੋਸ ਮਾਰਚ ਕੱਢ ਦਿੱਤਾ। ਜਿਸ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਕੇਤਕ ਵਿਰੋਧ ਕਰਨ ਆਏ ਹਨ ਅਤੇ ਉਹ ਆਪਣਾ ਵਿਰੋਧ ਕਰਕੇ ਹੀ ਵਾਪਸ ਜਾਣਗੇ।

ਇਸ ਉਪਰੰਤ ਕਿਸਾਨ ਗੁਰਪ੍ਰੀਤ ਰਿਆੜ ਦੇ ਘਰ ਦੇ ਬਾਹਰ ਮੁੱਖ ਚੌਕ ਵਿੱਚ ਵੱਡੇ ਪੱਧਰ ‘ਤੇ ਇਕੱਠੇ ਹੋਏ ਜਿਥੇ ਉਨ੍ਹਾਂ ਨੇ ਪੰਜਾਬ, ਕੇਂਦਰ ਸਰਕਾਰ ਅਤੇ ਸਿਆਸੀ ਪਾਰਟੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਕੀ ਕਹਿਣਾ ਹੈ ਕਿ ਇਹ ਸਿਆਸੀ ਪਾਰਟੀਆਂ ਕਿਸਾਨੀ ਸੰਘਰਸ਼ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਿੱਥੇ ਜਿੱਥੇ ਜਿਹੜੀ ਪਾਰਟੀ ਦਾ ਕੋਈ ਸਿਆਸੀ ਪ੍ਰੋਗਰਾਮ ਹੋਵੇਗਾ ਕਿਸਾਨ ਜਥੇਬੰਦੀਆਂ ਇਸੇ ਤਰ੍ਹਾਂ ਹੀ ਵਿਰੋਧ ਕਰਨਗੇ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ

ETV Bharat Logo

Copyright © 2025 Ushodaya Enterprises Pvt. Ltd., All Rights Reserved.