ETV Bharat / state

ਮੁਆਵਜ਼ਾ ਨਾ ਮਿਲਣ ਕਾਰਨ ਕਰਤਾਰਪੁਰ ਕੋਰੀਡੋਰ ਦੇ ਬਾਹਰ ਕਿਸਾਨਾਂ ਦਾ ਧਰਨਾ - ਕੋਰੀਡੋਰ

ਕਰਤਾਰਪੁਰ ਕੋਰੀਡੋਰ ਲਈ ਸਰਕਾਰ ਵੱਲੋਂ ਐਕਵਾਇਰ ਕੀਤੀ ਜ਼ਮੀਨ ਦਾ ਹੁਣ ਤੱਕ ਕਿਸਾਨਾਂ (Farmers) ਨੂੰ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਕੋਰੀਡੋਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।

ਮੁਆਵਜ਼ਾ ਨਾ ਮਿਲਣ ਕਾਰਨ ਕਰਤਾਰਪੁਰ ਕੋਰੀਡੋਰ ਦੇ ਬਾਹਰ ਕਿਸਾਨਾਂ ਦਾ ਧਰਨਾ

author img

By

Published : Jul 26, 2021, 1:26 PM IST

ਗੁਰਦਾਸਪੁਰ: ਸਰਕਾਰਾਂ ਦੇ ਖੋਖਲੇ ਵਾਅਦਿਆਂ ਤੋਂ ਹਰ ਵਰਗ ਹੀ ਦੁਖੀ ਹੋ ਕੇ ਸਰਕਾਰਾਂ ਦੇ ਖ਼ਿਲਾਫ਼ ਸੜਕਾਂ ‘ਤੇ ਉਤਰ ਕੇ ਰੋਸ਼ ਮੁਜ਼ਾਹਰੇ ਕਰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਤਸਵੀਰਾਂ ਜ਼ਿਲ੍ਹਾਂ ਗੁਰਦਾਸਪੁਰ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੀਆਂ ਹਨ। ਜਿੱਥੇ ਕੇਂਦਰ ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਕਰਤਰਪੁਰ ਕੋਰੀਡੋਰ ਦੇ ਮੁੱਖ ਗੇਟ ਦੇ ਸਾਹਮਣੇ ਸੜਕ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ।

ਧਰਨਾ ਦੇ ਰਹੇ ਕਿਸਾਨਾਂ ਦਾ ਕਹਿਣਾ ਸੀ, ਕਿ ਜਦੋ ਕੋਰੀਡੋਰ ਬਣਾਉਣ ਵਾਸਤੇ ਕੇਂਦਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਸਨ। ਉਸ ਵਕਤ ਕਿਸਾਨਾਂ ਨੂੰ ਕਿਹਾ ਗਿਆ ਸੀ, ਕਿ ਬਣਦੇ ਮੁਆਵਜ਼ੇ ਸਮੇਤ ਹਰ ਜ਼ਮੀਨ ਦੇਣ ਵਾਲੇ ਕਿਸਾਨ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਜਾਂ ਫਿਰ ਪੰਜ ਲੱਖ ਰੁਪਏ ਦਿੱਤੇ ਜਾਣਗੇ ਅਤੇ ਨਾਲ ਹੀ ਇੱਕ ਮੈਂਬਰ ਦੀ ਪੈਨਸ਼ਨ ਵੀ ਲਗਾਈ ਜਵੇਗੀ।

ਮੁਆਵਜ਼ਾ ਨਾ ਮਿਲਣ ਕਾਰਨ ਕਰਤਾਰਪੁਰ ਕੋਰੀਡੋਰ ਦੇ ਬਾਹਰ ਕਿਸਾਨਾਂ ਦਾ ਧਰਨਾ

ਪਰ ਅਜੇ ਤੱਕ ਇਹ ਵਾਅਦੇ ਤਾਂ ਖਾਲੀ ਲਿਫਾਫੇ ਹੀ ਸਿੱਧ ਹੋਏ, ਉਤੋਂ ਦੂਸਰੇ ਪਾਸੇ ਹਾਲੇ ਕਈ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਕੋਰੀਡੋਰ ਸੜਕ ਬਣਨ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਨੀਵੀਆਂ ਹੋ ਗਈਆਂ ਹਨ। ਜਿਸ ਕਾਰਨ ਪਾਣੀ ਦਾ ਨਿਕਾਸ ਨਹੀਂ ਹੋ ਰਿਹਾ। ਜਿਸ ਕਰਕੇ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ।

ਕੋਰੀਡੋਰ ਦੇ ਉਦਘਾਟਨ ਸਮੇਂ 46 ਏਕੜ ਜ਼ਮੀਨ ਵਿੱਚ ਲਗਾਏ ਗਏ ਟੈਂਟ ਸਿਟੀ ਅਤੇ ਪੰਡਾਲ ਉਸ ਦਾ ਮੁਆਵਜ਼ਾ ਵੀ ਅਜੇ ਤੱਕ ਨਹੀਂ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਸੀ, ਕਿ ਇਸ ਬਾਰੇ ਲਗਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕਰਦੇ ਰਹੇ। ਪਰ ਕੀਤੇ ਕੋਈ ਸੁਣਵਾਈ ਨਹੀਂ ਹੋਈ।

ਇਹ ਵੀ ਪੜ੍ਹੋ:ਕਿਸਾਨਾਂ ਦੇ ਸਮਰਥਨ ’ਚ ਟਰੈਕਟਰ ਚਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ

ETV Bharat Logo

Copyright © 2024 Ushodaya Enterprises Pvt. Ltd., All Rights Reserved.