ਗੁਰਦਾਸਪੁਰ: ਕਿਰਤੀ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਹਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਕਿਸਾਨਾਂ ਨੇ ਕਿਹਾ ਕਿ ਜੋ ਛੋਟੇ ਕਿਸਾਨਾਂ ਨੂੰ ਕਰਜ਼ਾ ਮਾਫ਼ੀ ਲਿਸਟ ਵਿਚੋਂ ਬਾਹਰ ਰੱਖਿਆ ਗਿਆ ਹੈ ਉਨ੍ਹਾਂ ਦਾ ਕਰਜ਼ ਵੀ ਮਾਫ਼ ਕੀਤਾ ਜਾਵੇ ਅਤੇ ਬੇਮੌਸਮੀ ਬਰਸਾਤ ਨਾਲ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਤਬਾਹ ਹੋਈ ਹੈ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾ ਨੂੰ ਛੇਤੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਸਰਕਾਰ ਖਿਲਾਫ਼ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਚਿਤਾਵਨੀ ਦਿੱਤੀ ਕੇ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਛੇਤੀ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜੇ ਨੂੰ ਮਾਫ਼ ਕਰਣ ਲਈ ਕਰਜਾ ਮਾਫ਼ੀ ਸਕੀਮ ਤਾਂ ਚਲਾਈ ਗਈ, ਪਰ ਕਈ ਕਿਸਾਨ ਇਸ ਸਕੀਮ ਤੋਂ ਵਾਂਝੇ ਰਹ ਗਏ ਹਨ। ਕਈ ਕਿਸਾਨਾਂ ਦਾ ਨਾਂ ਕਰਜ਼ਾ ਮਾਫ਼ੀ ਲਿਸਟ ਵਿੱਚ ਹੀ ਨਹੀਂ ਹੈ। ਪਿਛਲੇ ਦਿਨੀ ਬਰਸਾਤ ਨਾਲ ਕਈ ਕਿਸਾਨਾਂ ਦੀਆਂ ਫ਼ਸਲਾ ਖ਼ਰਾਬ ਹੋ ਗਇਆ ਸਨ। ਕਿਰਤੀ ਕਿਸਾਨ ਯੂਨੀਅਨ ਵੱਲੋਂ ਛੋਟੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਗਈ ਹੈ।