ਗੁਰਦਾਸਪੁਰ: ਪੰਜਾਬ ਭਰ ਵਿੱਚ ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅਗੇ ਧਰਨੇ ਪ੍ਰਦਰਸ਼ਨ ਕੀਤੇ। ਇਸ ਦੌਰਾਨ ਹਲਕਾ ਦੀਨਾਨਗਰ ਵਿੱਚ ਵੀ ਕਿਰਤੀ ਕਿਸਾਨ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਕੈਬਨਿਟ ਮੰਤਰੀ ਅਰੁਣਾ ਚੋਧਰੀ ਦੇ ਘਰ ਦਾ ਘਿਰਾਓ ਕੀਤਾ ਤੇ ਧਰਨਾ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਕੈਬਨਿਟ ਮੰਤਰੀ ਦੇ ਘਰ ਬਾਹਰ ਬੈਰੀਗੇਟਿੰਗ ਕੀਤੀ ਗਈ। ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ 3 ਘੰਟੇ ਜਾਰੀ ਰਿਹਾ। ਇਸ ਤੋਂ ਬਾਅਦ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵੱਲੋਂ ਕਿਸਾਨਾਂ ਤੋਂ ਮੰਗ ਪੱਤਰ ਲਿਆ ਗਿਆ ਤੇ ਜਲਦ ਕਾਰਵਾਈ ਕਰਨ ਦਾ ਭਰੋਸ਼ਾ ਦਵਾਇਆ ਗਿਆ।
ਇਹ ਵੀ ਪੜ੍ਹੋ: ਜਦ ਮੰਤਰੀ ਆਉਣਗੇ ਵੋਟਾਂ ਮੰਗਨ ਤਾਂ ਅਸੀਂ ਰੋਕਣ ਲਈ ਲਗਾਵਾਂਗੇ ਰੱਸੇ: ਕਿਸਾਨ
ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਵਾਅਦੇ ਅਜੇ ਤੱਕ ਪੁਰੇ ਨਹੀਂ ਕੀਤੇ ਗਏ, ਜਿਨ੍ਹਾਂ ਨੂੰ ਸਰਕਾਰ ਨੂੰ ਮੁੜ ਤੋਂ ਚੇਤੇ ਕਰਾਉਣ ਲਈ ਸੂਬੇ ਭਰ ਵਿੱਚ ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਤੇ ਧਰਨਾ ਪ੍ਰਦਰਸ਼ਨ ਕੀਤੇ ਗਏ।
ਕਿਸਾਨਾਂ ਦਾ ਮੰਗ ਪੱਤਰ ਲੈਣ ਪਹੁੰਚੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਕੰਮ ਵਿੱਚ ਰੁਝੇ ਹੋਣ ਕਾਰਨ ਕੈਬਨਿਟ ਮੰਤਰੀ ਅਰੁਣਾ ਚੋਧਰੀ ਨਹੀਂ ਪਹੁੰਚ ਸਕੇ। ਇਸ ਲਈ ਕਿਸਾਨਾਂ ਦਾ ਮੰਗ ਪੱਤਰ ਲੈਕੇ ਮੰਤਰੀ ਸਾਹਿਬ ਨੂੰ ਭੇਜ ਦਿੱਤਾ ਜਾਵੇਗਾ ਅਤੇ ਉਨ੍ਹਾਂ ਨਾਲ ਜਲਦ ਮੀਟਿੰਗ ਕਾਰਵਾਈ ਜਾਵੇਗੀ।