ਗੁਰਦਾਸਪੁਰ: ਵਿਧਾਨਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਨਵੇਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ। ਨਾਲ ਹੀ ਉਨ੍ਹਾਂ ਨੇ ਫਤਿਹਗੜ੍ਹ ਚੂੜੀਆਂ ਨੂੰ ਸਬ ਡਵੀਜ਼ਨ ਦਾ ਦਰਜ਼ਾ ਐਲਾਨਿਆ।
ਇਸ ਦੌਰਾਨ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ ਕਿ ਫਤਿਹਗੜ੍ਹ ਚੂੜੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਬ ਡਵੀਜ਼ਨ ਦਾ ਦਰਜ਼ਾ ਐਲਾਨਿਆ ਗਿਆ ਹੈ। ਜਲਦ ਹੀ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਐਸਡੀਐਮ ਦਾ ਦਫਤਰ ਅਤੇ ਹੋਰ ਦਫਤਰ ਸ਼ੁਰੂ ਹੋਣਗੇ। ਇਸ ਤੋਂ ਪਹਿਲਾਂ ਲੋਕਾਂ ਨੂੰ ਬਟਾਲਾ ਜਾਣਾ ਪੈਂਦਾ ਸੀ ਅਤੇ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਇਸ ਐਲਾਨ ਤੋਂ ਬਾਅਦ ਹੁਣ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬਲਵਿੰਦਰ ਸਿੰਘ ਲਾਡੀ ਦੀ ਕਾਂਗਰਸ 'ਚ ਵਾਪਸੀ ਬਾਰੇ ਕਿਹਾ ਕਿ ਚੰਗਾ ਹੈ ਦੇਰ ਆਏ ਦਰੁੱਸਤ ਆਏ ਲਾਡੀ ਨੂੰ ਜਲਦੀ ਅਕਲ ਆ ਗਈ।
ਉਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਚ ਕਾਂਗਰਸੀਆਂ ਦੇ ਸ਼ਾਮਿਲ ਹੋਣ ਬਾਰੇ ਟਿੱਪਣੀ ਕਰਦੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ 5 ਤਾਰੀਖ ਨੇੜੇ ਹੈ ਅਤੇ ਜੋ ਵੀ ਹੋਵੇਗਾ ਸਭ ਦੇ ਸਾਹਮਣੇ ਹੋਵੇਗਾ। ਉੱਥੇ ਹੀ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਉਮੀਦਵਾਰ ਰੈਲੀਆ ਚ ਐਲਾਨ ਕਰਨ ਦੇ ਸਵਾਲ ’ਤੇ ਮੰਤਰੀ ਬਾਜਵਾ ਨੇ ਕਿਹਾ ਕਿ ਇਹ ਅਧਿਕਾਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਦਾ ਹੈ ਕੋਈ ਕਿ ਕਰ ਰਿਹਾ ਹੈ ਉਸ ਦਾ ਕੋਈ ਫਰਕ ਨਹੀਂ ਆਖਰੀ ਫੈਸਲਾ ਹਾਈਕਮਾਂਡ ਦਾ ਹੀ ਹੈ।
ਇਹ ਵੀ ਪੜੋ: 2022 Punjab Assembly Election: ਸਿੱਧੂ ਨੇ ਪੰਜਾਬ ਦੀਆਂ ਧੀਆਂ ਅਤੇ ਔਰਤਾਂ ਨੂੰ ਲੈ ਕੇ ਕੀਤੇ ਇਹ ਵੱਡੇ ਐਲਾਨ