ETV Bharat / state

ਕਲਯੁੱਗੀ ਪਿਓ ਉੱਤੇ ਨਾਬਾਲਿਗ ਧੀ ਨੇ ਲਾਏ ਜਿਣਸੀ ਸੋਸ਼ਨ ਦੇ ਦੋਸ਼, ਪੁਲਿਸ ਨੇ ਕੀਤਾ ਗ੍ਰਿਫ਼ਤਾਰ - Rape case in dinanagar

ਕਸਬਾ ਦੀਨਾਨਗਰ ਤੋਂ ਇੱਕ ਪਿਓ ਵੱਲੋਂ ਆਪਣੀ ਨਾਬਾਲਗ ਧੀ ਨਾਲ ਕਥਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਪੀੜਤ ਲੜਕੀ ਦੇ ਭਰਾ ਵੱਲੋਂ ਸ਼ਿਕਾਇਤ ਮਿਲਣ ਉੱਤੇ ਥਾਣਾ ਦੀਨਾਨਗਰ ਦੀ ਪੁਲਿਸ ਮੁਲਜ਼ਮ ਨੇ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Father Rape with his minor daughter in Gurdaspur
ਨਾਬਾਲਿਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ
author img

By

Published : Sep 8, 2022, 11:41 AM IST

Updated : Sep 8, 2022, 6:30 PM IST

ਗੁਰਦਾਸਪੁਰ: ਕਸਬਾ ਦੀਨਾਨਗਰ ਤੋਂ ਇੱਕ ਪਿਓ ਧੀ ਦੇ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪਿਓ ਉੱਤੇ ਦੋ ਮਹੀਨੇ ਤੋਂ ਆਪਣੀ ਨਾਬਾਲਗ ਧੀ ਨਾਲ ਗ਼ਲਤ ਕੰਮ ਕਰਨ ਦੇ ਇਲਸਜ਼ਾਮ ਲੱਗੇ ਹਨ। ਇਸ ਬਾਰੇ ਜਦੋਂ ਪੀੜਤ ਲੜਕੀ ਨੇ ਆਪਣੇ ਭਰਾ ਨਾਲ ਗੱਲ ਕੀਤੀ, ਤਾਂ ਭਰਾ ਦੇ ਬਿਆਨਾਂ ਦੇ ਆਧਾਰ ਉੱਤੇ ਥਾਣਾ ਦੀਨਾਨਗਰ ਦੀ ਪੁਲਿਸ ਨੇ ਮੁਲਜ਼ਮ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਲਯੁੱਗੀ ਪਿਓ ਨੇ ਆਪਣੀ ਨਾਬਾਲਿਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੀਨਾਨਗਰ ਦੇ ਐਸਐਚਓ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਿਉ ਉਸ ਦੀ ਨਾਬਾਲਗ ਭੈਣ ਨਾਲ ਪਿਛਲੇ ਦੋ ਮਹੀਨਿਆਂ ਤੋਂ ਬਲਾਤਕਾਰ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਉ ਦਾ ਮਾਂ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ ਜਿਸ ਤੋਂ ਬਾਅਦ ਉਸ ਦੀ ਮਾਂ ਉਨ੍ਹਾਂ ਨੂੰ ਛੱਡ ਕੇ ਆਪਣੇ ਪੇਕੇ ਚਲੀ ਗਈ। ਘਰ ਵਿੱਚ ਉਸ ਦਾ ਪਿਓ ਉਸ ਦੀ ਭੈਣ ਅਤੇ ਛੋਟਾ ਭਰਾ ਇਕੱਠੇ ਰਹਿ ਰਹੇ ਸਨ। ਉਸ ਦਾ ਪਿਓ ਸ਼ਰਾਬ ਦੇ ਨਸ਼ੇ ਵਿੱਚ ਰੋਜ਼ ਸ਼ਰਾਬ ਪੀਕੇ ਰਾਤ ਨੂੰ ਉਸ ਦੀ ਛੋਟੀ ਭੈਣ ਨਾਲ ਬਲਾਤਕਾਰ ਕਰਦਾ ਰਿਹਾ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰੇਸ਼ਾਨ ਹੋ ਕੇ ਉਸ ਦੀ ਭੈਣ ਨੇ ਭਰਾ ਨਾਲ ਗੱਲਬਾਤ ਕੀਤੀ ਅਤੇ ਇਹ ਉਸ ਨੇ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ। ਮੌਕੇ ਉੱਤੇ ਕਾਰਵਾਈ ਕਰਦੇ ਹੋਏ ਥਾਣਾ ਦੀਨਾਨਗਰ ਦੀ ਪੁਲਿਸ ਨੇ ਕਥਿਤ ਦੋਸ਼ੀ ਪਿਓ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੁਰੂ ਨਗਰੀ ਵਿੱਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਨੇ ਵਿਅਕਤੀ ਦਾ ਕੀਤਾ ਕਤਲ

Last Updated : Sep 8, 2022, 6:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.