ETV Bharat / state

ਬਟਾਲਾ ਧਮਾਕਾ: ਪੰਜਾਬ ਸਰਕਾਰ ਨੇ ਹਾਦਸਾ ਪੀੜਤਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ - ਬਟਾਲਾ ਦੀ ਇੱਕ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ

ਬਟਾਲਾ ਦੀ ਇੱਕ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋ ਗਿਆ ਹੈ। ਧਮਾਕੇ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਧਮਾਕੇ ਵਿੱਚ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹਨ।

ਫ਼ੋਟੋ।
author img

By

Published : Sep 4, 2019, 5:15 PM IST

Updated : Sep 4, 2019, 9:38 PM IST

ਗੁਰਦਾਸਪੁਰ: ਬਟਾਲਾ ਸਥਿਤ ਇੱਕ ਪਟਾਕੇ ਬਣਾਉਣ ਵਾਲੀ ਫ਼ੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ 8 ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਭਲਕੇ ਹਾਲਾਤਾਂ ਦਾ ਜਾਇਜ਼ਾ ਲੈਣ ਬਟਾਲਾ ਜਾਣਗੇ।

ਵੀਡੀਓ

ਜਾਣਕਾਰੀ ਮੁਤਾਬਕ ਇਸ ਧਮਾਕੇ ਕਾਰਨ ਨੇੜੇ-ਤੇੜੇ ਦੀਆਂ ਕਈ ਇਮਾਰਤਾਂ ਖੜ੍ਹੀਆਂ-ਖੜ੍ਹੀਆਂ ਮਲਬੇ ਵਿੱਚ ਤਬਦੀਲ ਹੋ ਗਈਆਂ। ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬਟਾਲਾ ਦੇ ਐੱਸਡੀਐੱਮ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਫ਼ੈਕਟਰੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਘਟਨਾ ਨਾਲ ਪੂਰੇ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਘਟਨਾ ਵਾਲੀ ਥਾਂ ਫਾਇਰ ਬ੍ਰਿਗੇਡ ਤੇ ਬਚਾਅ ਦਲ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ।

ਵੀਡੀਓ

ਹਾਦਸੇ ਦੀ ਸੂਚਨਾ ਮਿਲਣ ਮਗਰੋਂ ਸਥਾਨਕ ਪੁਲਿਸ ਪ੍ਰਸ਼ਾਸਨ, ਫ਼ਾਇਰ ਬ੍ਰਿਗੇਡ, ਸਿਵਲ ਡਿਫੈਂਸ, ਪੰਜਾਬ ਹੋਮਗਾਰਡ ਦੇ ਜਵਾਨਾਂ, ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ, ਸਥਾਨਕ ਲੋਕਾਂ ਸਮੇਤ ਐੱਨ.ਡੀ.ਆਰ.ਐੱਫ ਦੀ ਟੀਮ ਪੀੜਤ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢਣ ਅਤੇ ਬਚਾਅ ਕਾਰਜਾਂ ਵਿੱਚ ਰੁੱਝੇ ਹੋਏ ਹਨ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ।

  • Saddened to learn about the loss of lives due to an explosion at a firecracker factory in Batala, Punjab. Condolences to bereaved families impacted by this tragedy and wishing an early recovery to those injured #PresidentKovind

    — President of India (@rashtrapatibhvn) September 4, 2019 " class="align-text-top noRightClick twitterSection" data=" ">

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਬਟਾਲਾ 'ਚ ਹੋਏ ਇਸ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ।

  • Deeply anguished to learn of the loss of lives due to the blast in the firecracker factory in Batala. Rescue operations are underway with the DC & SSP heading the relief efforts.

    — Capt.Amarinder Singh (@capt_amarinder) September 4, 2019 " class="align-text-top noRightClick twitterSection" data=" ">

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ।

  • Deeply saddened at the loss of lives in a cracker factory blast in Gurdaspur.

    I offer my condolences to the bereaved families & pray for a speedy recovery for those injured in this accident. pic.twitter.com/AwnjLNNYaL

    — Hardeep Singh Puri (@HardeepSPuri) September 4, 2019 " class="align-text-top noRightClick twitterSection" data=" ">

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵੀ ਟਵੀਟ ਕਰਕੇ ਇਸ ਘਟਨਾ ਤੇ ਸੰਵੇਦਨਾ ਪ੍ਰਗਟਾਈ ਹੈ।

  • Saddened to hear about the news of blast in Batala factory.NDRF teams and local administration has been rushed for rescue operation.

    — Sunny Deol (@iamsunnydeol) September 4, 2019 " class="align-text-top noRightClick twitterSection" data=" ">

ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਵੀ ਟਵੀਟ ਕਰਕੇ ਇਸ ਧਮਾਕੇ 'ਤੇ ਦੁੱਖ ਪ੍ਰਗਟਾਇਆ ਹੈ।

ਹਾਦਸੇ ਦਾ ਜਾਇਜ਼ਾ ਲੈਣ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਮੌਕੇ 'ਤੇ ਪੁੱਜੇ। ਪੰਜਾਬ ਸਰਕਾਰ ਨੇ ਮਰਨ ਵਾਲਿਆਂ ਦੇ ਪਰਿਵਾਰ ਨੂੰ 2 ਲੱਖ ਦਾ ਮੁਆਵਜ਼ਾ, ਜ਼ਖ਼ਮੀਆਂ ਨੂੰ 50 ਹਜ਼ਾਰ ਅਤੇ ਮਾਮੂਲੀ ਜ਼ਖ਼ਮੀਆਂ ਨੂੰ 25 ਹਜ਼ਾਰ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Intro:Body:

batala blast

Conclusion:
Last Updated : Sep 4, 2019, 9:38 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.