ਗੁਰਦਾਸਪੁਰ: ਸੂਬੇ ਦੇ ਵਿੱਚ ਅਪਰਾਧ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਗੁਰਦਾਸਪੁਰ ਦੇ ਬਟਾਲਾ ਵਿੱਚ ਦੋ ਅਣਪਛਾਤੇ ਹਮਲਾਵਰਾਂ ਇੱਕ ਪ੍ਰਾਪਰਟੀ ਡੀਲਰ ਦੀ ਦੁਕਾਨ ’ਤੇ ਅੰਧਾ ਧੁੰਦ ਫਾਇਰਿੰਗ (Firing on property dealer shop) ਕੀਤੀ ਗਈ ਹੈ। ਇਸ ਫਾਇਰਿੰਗ ਨਾਲ ਕੋਈ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇਸ ਘਟਨਾ ਦੇ ਵਿੱਚ ਦੁਕਾਨ ’ਤੇ ਲੱਗਿਆ ਲੱਗੇ ਸ਼ੀਸ਼ਾ ਟੁੱਟਿਆ ਹੈ। ਹਮਲਾਵਰਾਂ ਵੱਲੋਂ ਕੀਤੀ ਫਾਇਰਿੰਗ ਦੀ ਸਾਰੀ ਘਟਨਾ ਸੀਸੀਟੀਵੀ ਦੇ ਵਿੱਚ ਕੈਦ ਹੋਈ ਹੈ।
ਦੁਕਾਨ ਦੇ ਮਾਲਿਕ ਨੇ ਘਟਨਾ ਦੀ ਜਣਕਾਰੀ ਦਿੰਦੇ ਕਿਹਾ ਕਿ ਉਸਦੇ ਬੇਟੇ ਨੂੰ ਕੁਝ ਦਿਨ ਪਹਿਲਾਂ ਕਿਸੇ ਦਾ ਫੋਨ ਆਇਆ ਸੀ ਅਤੇ 10 ਲੱਖ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੀੜਤ ਦੁਕਾਨ ਮਾਲਿਕ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਹੁਣ ਦੋ ਅਣਪਛਾਤੇ ਹਮਲਵਰਾਂ ਨੇ ਦੁਕਾਨ ਤੇ ਫਾਇਰਿੰਗ ਕੀਤੀ ਹੈ। ਪੀੜਤ ਵੱਲੋਂ ਪੁਲਿਸ ਦੀ ਕਾਰਵਾਈ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਓਧਰ ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਇਸ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਦੇ ਲਈ ਸੀਸੀਟੀਵੀ ਖੰਗਾਲੀ ਜਾ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫਿਰੌਤੀ ਮੰਗਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।
ਇਹ ਵੀ ਪੜ੍ਹੋ: ਰੂਪਨਗਰ 'ਚ ਚਾਚੇ ਨੇ ਕੀਤਾ ਭਤੀਜੇ ਦਾ ਕਤਲ