ਗੁਰਦਾਸਪੁਰ: 2022 ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਸਿਖਰਾਂ ਉਤੇ ਹੈ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਗੁਰਦਾਸਪੁਰ ਦੇ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ (Aam Aadmi Party)ਦੇ ਉਮੀਦਵਾਰ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਪਹੁੰਚੇ ਹਨ।
ਇਸ ਮੌਕੇ ਤੇ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਸਰਕਾਰ ਤੇ ਸ਼ਬਦੀ ਹਮਲੇ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿੱਤੀਆਂ ਜਾਂਦੀਆ ਤਾਂ ਇਹ ਬੇਅਦਬੀਆਂ ਦੀਆਂ ਘਟਨਾਵਾਂ (Incidents of indecency)ਨਹੀਂ ਵਾਪਰੀਆਂ ਸਨ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਤੇ ਮਾਮਲਾ ਬਹੁਤ ਦੇਰ ਬਾਅਦ ਦਰਜ ਹੋਇਆ ਹੈ। ਇਹ ਮਾਮਲੇ ਪਹਿਲਾਂ ਦਰਜ ਹੋਣੇ ਚਾਹੀਦੇ ਸਨ। ਕੈਬਨਿਟ ਮੰਤਰੀ ਅਰੁਣਾ ਚੌਧਰੀ ਉਤੇ ਵੀ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਮੰਤਰੀ ਹੋਣ ਦੇ ਬਾਵਜੂਦ ਅਰੁਨਾ ਚੌਧਰੀ ਨੇ ਹਲਕੇ ਵਿੱਚ ਕੋਈ ਵਿਕਾਸ ਨਹੀਂ ਕਰਵਾਇਆ। ਇਸ ਲਈ ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਵੋ ਅਤੇ ਹਲਕੇ ਵਿਚ ਵਧ ਚੜ੍ਹ ਕੇ ਵਿਕਾਸ ਕੀਤਾ ਜਾਵੇਗਾ।
ਇਹ ਵੀ ਪੜੋ: ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ 'ਚ SIT ਦੀ ਛਾਪੇਮਾਰੀ