ਗੁਰਦਾਸਪੁਰ: 15 ਅਗਸਤ ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀਐਸਪੀ ਸਿਟੀ ਸੁੱਖਪਾਲ ਸਿੰਘ ਨੇ ਦੱਸਿਆ ਕਿ 15 ਅਗਸਤ ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ 15 ਸਪੈਸ਼ਲ ਨਾਕੇ ਤੇ 9 ਪੈਟ੍ਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ, ਜੋ ਗੁਰਦਾਸਪੁਰ ਦੇ ਚੱਪੇ-ਚੱਪੇ 'ਤੇ ਨਜ਼ਰ ਰੱਖਣਗੀਆਂ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਸੁੱਖਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੀਆਂ ਹਿਦਾਇਤਾਂ ਦਾ ਪਾਲਣ ਵੀ ਕਰਨ।
ਦੱਸ ਦਈਏ ਕੋਰੋਨਾ ਦਾ ਅਸਰ ਇਸ ਵਾਰ ਸਾਰੇ ਤਿਉਹਾਰਾਂ 'ਤੇ ਪੈ ਰਿਹਾ ਹੈ, ਉੱਥੇ ਹੀ ਆਜ਼ਾਦੀ ਦਿਹਾੜੇ ਨੂੰ ਲੈ ਕੇ ਵੀ ਇਸ ਵਾਰ ਸਰਕਾਰ ਵੱਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਵਾਰ ਪਹਿਲਾਂ ਵਾਂਗੂ ਜ਼ਿਆਦਾ ਇਕੱਠ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਮਾਜਿਕ ਦੂਰੀ ਦੀ ਪਾਲਣਾ ਕਰਨ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਗਿਆ ਹੈ।