ਗੁਰਦਾਸਪੁਰ: ਬੀਤੀ ਦੇਰ ਰਾਤ ਬਟਾਲਾ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸਾਬਕਾ ਸਰਪੰਚ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਹਨ। ਜਿਹਨਾ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ: ਪੁਲਿਸ ਨੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਬਕਾ ਸਰਪੰਚ ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁਝ ਵਿਅਕਤੀਆਂ ਦੇ ਨਾਮ ਦੱਸਦੇ ਹੋਏ ਕਿਹਾ ਕਿ ਅੱਠ ਲੋਕ ਦੋ ਗੱਡੀਆਂ ਉਤੇ ਸਵਾਰ ਹੋ ਕੇ ਸਾਡੇ ਘਰ ਆਏ। ਜਿਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਉਹਨਾਂ ਦੇ ਪਿਤਾ ਬਾਹਰ ਹੀ ਬੈਠੇ ਹੋਏ ਸੀ ਉਹਨਾਂ ਦੇ ਗੋਲੀਆ ਲੱਗਣ ਕਾਰਨ ਮੌਤ ਹੋ ਗਈ।
ਮੁਲਜ਼ਮਾਂ ਉਤੇ ਪਹਿਲਾਂ ਵੀ ਕਤਲ ਕੇਸ: ਜਤਿੰਦਰ ਅਨੁਸਾਰ ਉਹਨਾਂ ਨੂੰ ਕੁਝ ਸਮਝ ਨਹੀਂ ਆਇਆ ਕੇ ਉਕਤ ਵਿਅਕਤੀਆਂ ਵੱਲੋਂ ਸਾਡੇ 'ਤੇ ਹਮਲਾ ਕਿਉਂ ਕੀਤਾ। ਉਹਨਾਂ ਦੱਸਿਆ ਕਿ ਹਮਲਾਵਰ ਪਹਿਲਾ ਵੀ ਦੋ ਕਤਲ ਦੇ ਕੇਸਾਂ ਵਿਚੋਂ ਬਰੀ ਹੋ ਕੇ ਬਾਹਰ ਆਏ ਹਨ। ਅਜੇ ਵੀ ਉਨ੍ਹਾਂ ਉਤੇ ਦੂਸਰੇ ਕੇਸ ਚਲ ਰਹੇ ਹਨ। ਪ੍ਰਸ਼ਾਸਨ ਪਤਾ ਨਹੀਂ ਕਿਉਂ ਉਨ੍ਹਾਂ ਅਸਲੇ ਨੂੰ ਜਬਤ ਨਹੀਂ ਕਰਦਾ ਹੈ।
ਆਪਸੀ ਝਗੜੇ ਵਿੱਚ ਚੱਲੀਆ ਗੋਲੀਆਂ: ਉੱਥੇ ਹੀ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਤਿੰਨ ਲੋਕਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਸੀ। ਜਿਸ ਵਿਚੋਂ ਦੋ ਲੋਕ ਗੋਲੀਆਂ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਸਨ। ਇਕ ਵਿਅਕਤੀ ਸਰਵਣ ਸਿੰਘ ਜਿਸ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁੱਕੀ ਸੀ। ਦੱਸਿਆ ਗਿਆ ਕਿ ਇਹਨਾਂ ਦੋਹਾਂ ਧਿਰਾਂ ਦੀ ਆਪਸੀ ਝਗੜੇ ਦੌਰਾਨ ਗੋਲੀਆਂ ਚਲਣ ਕਾਰਨ ਇਹ ਹਲਾਤ ਬਣੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
7 ਵਿੱਚੋਂ 3 ਮੁਲਜ਼ਮ ਗ੍ਰਿਫਤਾਰ: ਡਾਕਟਰ ਸਿਵਲ ਹਸਪਤਾਲ ਬਟਾਲਾ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਬਟਾਲਾ ਐਸਐਸਪੀ ਸਤਿੰਦਰ ਸਿੰਘ ਵੱਲੋਂ ਜਾਣਕਾਰੀ ਦੱਸਿਆ ਗਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਵੱਲੋਂ ਦੇਰ ਰਾਤ ਹੀ ਹਮਲਾ ਕਰਨ ਵਾਲੇ 7 ਲੋਕਾਂ ਦੀ ਪਹਿਚਾਣ ਕਰ ਉਹਨਾਂ ਨੂੰ ਨਾਮਜਦ ਕਰ ਉਹਨਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਦੇ ਹੋਏ। ਕਾਰਵਾਈ ਸ਼ੁਰੂ ਕਰ ਦਿਤੀ ਸੀ ਜਿਸ ਦੇ ਚਲਦੇ ਹੁਣ ਤਕ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਐਸਪੀ ਬਟਾਲਾ ਸਤਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- Jeep Ran Over a Sleeping Person: ਸੁੱਤੇ ਪਏ ਵਿਅਕਤੀ ਉੱਤੇ ਚੜ੍ਹੀ ਤੇਜ਼ ਰਫ਼ਤਾਰ ਜੀਪ, ਇੱਕ ਦੀ ਮੌਤ