ਗੁਰਦਾਸਪੁਰ: ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ (Former Minister Jathedar Seva Singh Sekhwan) ਦਾ ਬੀਤੇ ਦਿਨ ਦੇਹਾਤ ਹੋ ਗਿਆ ਸੀ, ਸੇਵਾ ਸਿੰਘ ਸੇਖਵਾਂ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ, ਜਿਸ ਲਈ ਉਹ ਇੱਕ ਨਿਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅਤੇ ਇਲਾਜ ਦੌਰਾਨ ਹੀ ਉਨ੍ਹਾਂ ਦਾ ਦੇਹਾਤ (death) ਹੋਇਆ ਹੈ। ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਮੌਤ ਤੋਂ ਬਾਅਦ ਪਿੰਡ ਸੇਖਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਸਵਰਗਵਾਸੀ ਸੇਵਾ ਸਿੰਘ ਸੇਖਵਾਂ ਦੇ ਪਿੰਡ ਦੀ ਰਿਹਾਇਸ਼ ‘ਤੇ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਹਲਕੇ ਦੇ ਲੋਕ ਸਵੇਰ ਤੋਂ ਹੀ ਪਹੁੰਚ ਰਹੇ ਹਨ। ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਪਿਤਾ ਸੇਵਾ ਸਿੰਘ ਸੇਖਵਾਂ ਦੇ ਜੀਵਨ ‘ਤੇ ਝਾਤ ਪਾਉਂਦੇ ਹੋਏ ਦੱਸਿਆ ਕਿ ਪੰਜਾਬ ਦੇ ਮਾਝਾ ਇਲਾਕੇ ‘ਚ ਸੇਵਾ ਸਿੰਘ ਸੇਖਵਾਂ ਇੱਕ ਵੱਡਾ ਸਿਆਸੀ ਨਾਮ ਰਿਹਾ ਹੈ।
ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਸੇਖਵਾਂ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਫਿਰ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋ ਚੁੱਕੇ ਸਨ। ਅਤੇ ਹੁਣ ਉਹ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋਏ ਸਨ।
ਇਨ੍ਹਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਪੁਰਾਣੇ ਟਕਸਾਲੀ ਆਗੂ ਸਨ, 1977 ਅਤੇ 1980 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਵਿੱਚੋਂ 2 ਵਾਰ ਵਿਧਾਇਕ ਦੇ ਤੌਰ ਉੱਤੇ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰ ਚੁੱਕੇ ਹਨ।
ਇਸ ਤੋਂ ਇਲਾਵਾ ਐਂਮਰਜੈਂਸੀ ਸਮੇਂ ਜਥੇਦਾਰ ਉਜਾਗਰ ਸਿੰਘ ਸੇਖਵਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (President of the Shiromani Akali Dal) ਵੀ ਰਹੇ ਹਨ। ਅਧਿਆਪਕ ਰਹਿ ਚੁੱਕੇ ਸੇਵਾ ਸਿੰਘ ਸੇਖਵਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1990 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਦੇ ਕਹਿਣ ਉੱਤੇ ਰਾਜਨੀਤੀ ਵਿੱਚ ਐਂਟਰੀ ਕੀਤੀ।
ਸੇਖਵਾਂ ਪਹਿਲੀ ਵਾਰ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ। ਜਿਸ ਤੋਂ ਬਾਅਦ ਉਹ ਬਾਦਲ ਸਰਕਾਰ ਸਮੇਂ 1997 ਤੋਂ 2002 ਅਤੇ 2009 ਤੋਂ 2012) ਕੈਬਨਿਟ ਮੰਤਰੀ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ।
ਇਸ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ ਅਕਾਲੀ ਦਲ ਦੇ ਉਪ ਪ੍ਰਧਾਨ, ਕੋਰ ਕਮੇਟੀ ਦੇ ਮੈਂਬਰ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਬਣੀ ਕਮੇਟੀ ਵਿੱਚ ਰਹਿ ਚੁੱਕੇ ਹਨ। ਸੇਵਾ ਸਿੰਘ ਸੇਖਵਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਸੇਖਵਾਂ ਵਿੱਚ ਅਤਿੰਮ ਸਸਕਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:AAP ਵਫ਼ਦ ਨੇ ਲਖੀਮਪੁਰ ਵਿਰੋਧ ਪ੍ਰਦਰਸ਼ਨ ‘ਚ ਜਖ਼ਮੀ ਹੋਏ ਕਿਸਾਨਾਂ ਨਾਲ ਕੀਤੀ ਮੁਲਾਕਾਤ