ਗੁਰਦਾਸਪੁਰ: ਬਟਾਲਾ ਪੁਲਿਸ ਨੇ ਗੈਸ ਏਜੰਸੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ 5 ਮੈਂਬਰੀ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗਿਰੋਹ ਦੇ ਮੈਂਬਰਾਂ 'ਤੇ ਪੰਜਾਬ, ਹਰਿਆਣਾ, ਹਿਮਾਚਲ, ਉਤਰਪ੍ਰਦੇਸ਼ ਤੇ ਮੱਧ ਪ੍ਰਦੇਸ਼ ਸਮੇਤ ਪੂਰੇ ਦੇਸ਼ ਵਿੱਚ ਠੱਗੀ ਕਰਨ ਦੇ 111 ਮਾਮਲੇ ਦਰਜ ਹਨ।
ਇਹ ਵੀ ਪੜ੍ਹੋ: ਧਾਰਾ 370 ਅਤੇ 35 ਏ ਨੇ ਜੰਮੂ-ਕਸ਼ਮੀਰ ਨੂੰ ਦਿੱਤਾ ਅੱਤਵਾਦ: ਮੋਦੀ
ਇਸ ਬਾਰੇ ਥਾਣਾ ਇੰਚਾਰਜ ਨੇ ਦੱਸਿਆ ਕਿ ਸਾਲ 2015 ਵਿੱਚ ਬਟਾਲਾ ਨਿਵਾਸੀ ਕੇਸ਼ਵ ਮਹਾਜਨ ਨੇ ਪੁਲਿਸ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਦੀ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਗੈਸ ਏਜੰਸੀ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 21 ਲੱਖ ਰੁਪਏ ਦੀ ਠੱਗੀ ਕੀਤੀ ਗਈ ਹੈ। ਇਸ ਸ਼ਿਕਾਇਤ ਤੋਂ ਬਾਅਦ ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਿਆ ਕਿ ਸਾਰੇ ਦੋਸ਼ੀ ਉੱਤਰਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਦੱਸਿਆ ਦੀ ਫੜੇ ਗਏ ਲੋਕਾਂ 'ਚੋਂ 4 ਸਕੇ ਭਰਾ ਹਨ ਜਿਨ੍ਹਾਂ 'ਚ ਰਾਕੇਸ਼ ਕੁਮਾਰ, ਵਿਜੈ ਕੁਮਾਰ, ਦਲੀਪ ਕੁਮਾਰ ਤੇ ਪਵਨ ਕੁਮਾਰ ਸ਼ਾਮਿਲ ਹਨ। ਇਸ ਦੇ ਨਾਲ ਹੀ ਪੰਜਵੇਂ ਮੁਲਜ਼ਮ ਦੀ ਪਛਾਣ ਦੀ ਪਛਾਣ ਜੀਐੱਸ ਅਜਿਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।