ਬਟਾਲਾ: ਬੀਤੇ ਦਿਨੀਂ ਸ਼ਹਿਰ ‘ਚ ਦੇਰ ਰਾਤ ਸ਼ਰਾਬ ਦੇ ਠੇਕੇਦਾਰ ‘ਤੇ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ (Young) ‘ਤੇ ਹੋਏ ਜਾਨਲੇਵਾ ਹਮਲੇ (Deadly attacks) ਦੇ ਇੱਕ ਮੁਲਜ਼ਮ ਨੂੰ ਪੁਲਿਸ (Police) ਨੇ ਗ੍ਰਿਫ਼ਤਾਰ (Arrested) ਕੀਤਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ (SSP Mukhwinder Singh Bhullar) ਨੇ ਦੱਸਿਆ ਕਿ ਗੈਂਗਸਟਰ (Gangster) ਹੈਰੀ ਚੱਠਾ ਨੇ ਫਿਰੌਤੀ ਮੰਗੀ ਸੀ ਅਤੇ ਹਮਲੇ (attack) ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ‘ਤੇ 4 ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਤੋਂ ਪਿਸਤੌਲ (Pistol) ਅਤੇ ਕੁਝ ਜਿੰਦਾ ਕਾਰਤੂਸ ਅਤੇ ਹੈਰੋਇਨ (Heroin) ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਅਤੇ ਉਸ ਦੇ ਸਾਥੀ ਸ਼ਰਾਬ ਦੇ ਠੇਕੇਦਾਰ ‘ਤੇ ਸਿੱਧੀ ਫਾਇਰਿੰਗ ਕੀਤੀ ਗਈ ਸੀ, ਪਰ ਗੁਰਪ੍ਰੀਤ ਸਿੰਘ ਇਸ ਫਾਇਰਿੰਗ ਦੌਰਾਨ ਆਪਣੀ ਜਾਨ ਬਚਾਉਣ ਵਿੱਚ ਸਫ਼ਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਮੁਲਜ਼ਮਾਂ ਨੇ ਗੁਰਪ੍ਰੀਤ ਸਿੰਘ ਤੋਂ 2 ਕਰੋੜ ਦੀ ਫਿਰੌਤੀ ਮੰਗੀ ਗਈ ਸੀ।
ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ (SSP Mukhwinder Singh Bhullar) ਮੁਤਾਬਕ ਇਸ ਪੂਰੇ ਮਾਮਲੇ ਵਿੱਚ ਕਈ ਹੋਰ ਵੀ ਮੁਲਜ਼ਮ ਸ਼ਾਮਲ ਹਨ, ਜਿਨ੍ਹਾਂ ਵਿੱਚ ਨਵਾਬ ਬਟਾਲਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਨਵਾਬ ਬਟਾਲਾ ਕੁਝ ਸਮਾਂ ਪਹਿਲਾਂ ਹੀ ਜ਼ੇਲ੍ਹ ਤੋਂ ਬਾਹਰ ਆਇਆ ਹੈ। ਜਿਸ ਨੇ ਜ਼ੇਲ੍ਹ ਤੋਂ ਬਾਹਰ ਆਉਦੇ ਹੀ ਇੱਕ ਹੋਰ ਅਪਰਾਧਿਕ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਚੌਗਾਵਾਂ ’ਚ ਗੈਂਗਵਾਰ, ਗੋਲੀ ਲੱਗਣ ਨਾਲ ਮਹਿਲਾ ਦੀ ਮੌਤ