ਗੁਰਦਾਸਪੁਰ: ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਮੰਗਲਵਾਰ ਨੂੰ ਬਟਾਲਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੁਆਤ ਕੀਤੀ ਗਈ ਹੈ। ਇਸ ਤਹਿਤ ਮੰਤਰੀ ਵੱਲੋਂ 25 ਕਰੋੜ ਵਿਕਾਸ ਲਈ ਮਨਜ਼ੂਰ ਕੀਤੇ ਹਨ।
ਇਸ ਮੌਕੇ ਕੈਬਿਨੇਟ ਮੰਤਰੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਬਟਾਲਾ ਦੇ ਵਿਕਾਸ ਲਈ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋੜਾਂ ਰੁਪਏ ਵਿਕਾਸ ਲਈ ਮਨਜ਼ੂਰ ਕੀਤੇ ਸਨ ਅਤੇ ਉਹ ਵਿਕਾਸ ਚੱਲ ਰਹੇ ਹਨ ਅਤੇ ਹੁਣ ਫਿਰ 25 ਕਰੋੜ ਰੁਪਏ ਵਿਕਾਸ ਲਈ ਮਨਜ਼ੂਰ ਕੀਤੇ ਹਨ।
ਇਹ ਵੀ ਪੜੋ: ਔਰੰਗਜ਼ੇਬੀ ਫੁਰਮਾਨ ਚਲਾ ਰਹੇ ਨੇ ਕੈਪਟਨ: ਅਮਨ ਅਰੋੜਾ
ਇਸਦੇ ਨਾਲ ਹੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਰਹੇ ਹਨ ਅਤੇ 16 ਮਾਰਚ ਨੂੰ ਮੁੱਖ ਮੰਤਰੀ ਵਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਲੈ ਕੇ ਉਹ ਵੱਡੇ ਐਲਾਨ ਕਰਨਗੇ।