ETV Bharat / state

ਸਿਰਫਿਰੇ ਆਸ਼ਕ ਦੀ ਕਰਤੂਤ, ਲੜਕੀ 'ਤੇ ਕੀਤਾ ਤੇਜ਼ਾਬੀ ਹਮਲਾ - ਗੁਰਦਾਸਪੁਰ ਲੜਕੀ 'ਤੇ ਤੇਜ਼ਾਬੀ ਹਮਲਾ

ਗੁਰਦਾਸਪੁਰ ਦੇ ਪਿੰਡ ਤਿਬੜ ਵਿੱਚ ਇੱਕ ਸਿਰਫਿਰੇ ਆਸ਼ਕ ਨੇ ਪ੍ਰੇਮ ਸਬੰਧ ਨਾਂ ਬਣਾਉਣ 'ਤੇ ਲੜਕੀ ਸਮੇਤ ਪਰਿਵਾਰ 'ਤੇ ਹਮਲਾ ਕਰ ਦਿੱਤਾ ਹੈ। ਜ਼ਖਮੀ ਪੀੜਤ ਪਰਿਵਾਰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ।

ਸਿਰਫਿਰੇ ਆਸ਼ਕ ਦੀ ਕਰਤੂਤ, ਲੜਕੀ 'ਤੇ ਕੀਤਾ ਤੇਜ਼ਾਬੀ ਹਮਲਾ

author img

By

Published : Jul 31, 2020, 1:28 AM IST

Updated : Jul 31, 2020, 6:24 AM IST

ਗੁਰਦਾਸਪੁਰ: ਪਿੰਡ ਤਿਬੜ ਵਿੱਚ ਇੱਕ ਸਿਰਫਿਰੇ ਆਸ਼ਕ ਨੇ ਪ੍ਰੇਮ ਸਬੰਧ ਨਾਂ ਬਣਾਉਣ 'ਤੇ ਲੜਕੀ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ, ਜੋ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। ਇਸ ਘਟਨਾ ਨੂੰ 10 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ।

ਵੀਡੀਓ

ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ ਨੇ ਆਰੋਪ ਲਗਾਉਂਦੇ ਹੋਏ ਦੱਸਿਆ ਕਿ ਪਿੰਡ ਦਾ ਹੀ ਇੱਕ ਮੁੰਡਾ ਪਾਰਸ ਉਸਨੂੰ ਇੱਕ ਸਾਲ ਤੋਂ ਪ੍ਰੇਸ਼ਾਨ ਕਰਦਾ ਆ ਰਿਹਾ ਸੀ ਅਤੇ ਉਸ ਨਾਲ ਜਬਰਦਸਤੀ ਪ੍ਰੇਮ ਸਬੰਧ ਬਣਾਉਣਾ ਚਾਹੁੰਦਾ ਸੀ, ਜਦੋਂ ਉਸ ਨੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਪਰਿਵਾਰ ਨੇ ਵੀ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਪਰਿਵਾਰ ਨੇ ਵਿਆਹ ਤੋਂ ਮਨ੍ਹਾ ਕਰ ਦਿੱਤਾ, ਜਿਸ ਤੋਂ ਬਾਅਦ ਸਿਰਫਿਰੇ ਆਸ਼ਕ ਪਾਰਸ ਨੇ ਆਪਣੇ ਕੁਝ ਸਾਥੀਆਂ ਸਮੇਤ ਉਸ ਦੇ ਪਰਿਵਾਰ 'ਤੇ ਹਮਲਾ ਕਰ ਉਸ ਦੇ ਪਿਤਾ ਦੀ ਲੱਤ ਤੋੜ ਦਿੱਤੀ ਅਤੇ ਉਸ ਦੇ ਭਰਾ ਦੇ ਵੀ ਸੱਟ ਲਾ ਦਿੱਤੀ।

ਲੜਕੀ ਦੇ ਕਹਿਣ ਮੁਤਾਬਕ ਉਸ ਉਪਰ ਸਿਰਫਿਰੇ ਆਸ਼ਕ ਨੇ ਤੇਜ਼ਾਬ ਸੁੱਟ ਦਿੱਤਾ ਜੋ ਉਸਦੀਆਂ ਲੱਤਾਂ ਅਤੇ ਬਾਂਹ ਉਪਰ ਪੈ ਗਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਹੁਣ ਪੀੜਤ ਪਰਿਵਾਰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਲੜਕੇ ਦਾ ਰਿਸ਼ਤੇਦਾਰ ਪੁਲਿਸ ਮਹਿਕਮੇ ਵਿੱਚ ਹੋਣ ਕਾਰਨ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਅਤੇ 10 ਦਿਨ ਬੀਤ ਜਾਣ ਦੇ ਬਾਅਦ ਵੀ ਦੋਸ਼ੀ ਉਪਰ ਮਾਮਲਾ ਦਰਜ ਨਹੀਂ ਹੋਇਆ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਜਦ ਐਸਐਚਓ ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੜਕੀ ਦੇ ਬਿਆਨ ਦਰਜ ਕਰ ਲਏ ਹਨ। ਲੜਕੀ ਦਾ ਕਹਿਣਾ ਕਿ ਉਸ ਉਪਰ ਤੇਜ਼ਾਬੀ ਹਮਲਾ ਹੋਇਆ ਹੈ। ਮੈਡੀਕਲ ਰਿਪੋਰਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਲੜਕੀ ਦੇ ਬਿਆਨ ਦਰਜ ਕਰਨ ਪਹੁੰਚੀ।

Last Updated : Jul 31, 2020, 6:24 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.