ETV Bharat / state

ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਸੰਨੀ ਦਿਓਲ ਦੇ ਗੜ੍ਹ ਵਿੱਚ ਗਿਣਾਈਆਂ ਪ੍ਰਾਪਤੀਆਂ - Sunny Deol

Union Minister Meenakshi Lekhi reached Gurdaspur ਸੰਨੀ ਦਿਓਲ ਦੇ ਗੜ੍ਹ ਗੁਰਦਾਸਪੁਰ ਵਿੱਚ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਸੰਨੀ ਦਿਓਲ ਵੱਲੋ ਕੀਤੀਆਂ ਪ੍ਰਾਪਤੀਆਂ ਗਿਣਾਈਆਂ ਹਨ।

Union Minister Meenakshi Lekhi reached Gurdaspur

author img

By

Published : Aug 29, 2022, 3:16 PM IST

Updated : Aug 29, 2022, 6:48 PM IST

ਗੁਰਦਾਸਪੁਰ: ਗੁਰਦਾਸਪੁਰ ਤੋਂ ਸਾਂਸਦ ਤੇ ਬਾਲੀਵੁੱਡ ਐਕਟਰ ਸੰਨੀ ਦਿਓਲ Sunny Deol ਭਾਜਪਾ ਲਈ ਲਈ ਮੁਸ਼ਕਿਲਾਂ ਬਣਦੇ ਜਾ ਰਹੇ ਹਨ, ਜਿਸ ਕਰਕੇ ਹਲਕਾ ਗੁਰਦਾਸਪੁਰ ਦੇ ਬਚਾਅ ਲਈ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਗੁਰਦਾਸਪੁਰ Union Minister Meenakshi Lekhi reached Gurdaspur ਪਹੁੰਚੀ। ਜਿਸ ਦੌਰਾਨ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਗੁਰਦਾਸਪੁਰ Union Minister Meenakshi Lekhi reached Gurdaspur ਵਿੱਚ ਸੰਨੀ ਦਿਓਲ ਵੱਲੋ ਕੀਤੇ ਕੰਮਾਂ ਨੂੰ ਗਿਣਾਇਆ। ਇਸ ਦੌਰਾਨ ਮੀਨਾਕਸ਼ੀ ਨੇ ਵਿਰੋਧੀਆਂ 'ਤੇ ਸ਼ਬਦੀ ਵਾਰ ਵੀ ਕੀਤੇ।

ਸ੍ਰੀਮਤੀ ਮੀਨਾਕਸ਼ੀ ਲੇਖੀ, ਕੇਂਦਰੀ ਰਾਜ ਮੰਤਰੀ, ਵਿਦੇਸ਼ੀ ਮਾਮਲੇ ਅਤੇ ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਵੱਲੋਂ ਅੱਜ ਸੋਮਵਾਰ ਨੂੰ ਸਥਾਨਕ ਪੰਚਾਇਤ ਭਵਨ ਵਿਖੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਏ.ਡੀ.ਸੀ. (ਜ) ਡਾ. ਨਿਧੀ ਕੁਮੁਦ ਬਾਮਬਾ, ਏ.ਡੀ.ਸੀ. (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਸਮੇਤ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਰੀਵਿਊ ਕਰਦਿਆਂ ਕੇਂਦਰੀ ਰਾਜ ਮੰਤਰੀ, ਸ੍ਰੀਮਤੀ ਮੀਨਾਕਸ਼ੀ ਲੇਖੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀ ਹਰ ਨੀਤੀ ਨੂੰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਬਿਨ੍ਹਾਂ ਘਰ ਦੇ ਰਹਿ ਰਹੇ ਹਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਘਰ ਬਣਾ ਕੇ ਦਿੱਤੇ ਜਾਣ। ਇਸਦੇ ਨਾਲ ਹੀ ਸਰਕਾਰ ਦੀਆਂ ਯੋਜਨਾਵਾਂ ਦੀ ਜਨ ਸਧਾਰਨ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਵਿੱਚ ਥਾਂ-ਥਾਂ ਕੈਂਪ ਲਗਾਏ ਜਾਣ।

ਜ਼ਿਲ੍ਹਾ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ:- ਕੇਂਦਰੀ ਰਾਜ ਮੰਤਰੀ, ਸ੍ਰੀਮਤੀ ਮੀਨਾਕਸ਼ੀ ਲੇਖੀ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕਰਨ ’ਤੇ ਜ਼ਿਲ੍ਹਾ ਵਾਸੀਆਂ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।

75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕੇਂਦਰ ਸਰਕਾਰ ਵੱਲੋਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ 26 ਅਪ੍ਰੈਲ 2022 ਤੋਂ 15 ਅਗਸਤ 2022 ਤੱਕ ਚਲਾਇਆ ਗਿਆ ਸੀ ਜਿਸ ਤਹਿਤ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਗਰੀਬ ਤੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣਾ ਸੀ। ਇਸ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਬਹੁਤ ਵਧੀਆ ਕੰਮ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮਿਸਾਲੀ ਕੰਮ ਕੀਤਾ, ਜਿਸ ਦੀ ਬਦੌਲਤ ਦੇਸ਼ ਭਰ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ, ਜਦਕਿ ਥੋੜੇ ਜਿਹੇ ਫਰਕ ਨਾਲ ਉੱਤਰ ਪ੍ਰਦੇਸ਼ ਦਾ ਜ਼ਿਲ੍ਹਾ ਗਾਜੀਆਬਾਦ ਪਹਿਲੇ ਸਥਾਨ ’ਤੇ ਰਿਹਾ। ਕੇਂਦਰੀ ਰਾਜ ਮੰਤਰੀ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕਿਸਾਨੀ ਅੰਦੋਲਨ ਵੇਲੇ ਵੀ ਸੰਨੀ ਦਿਓਲ Sunny Deol ਅਕਸਰ ਵਿੱਚ ਸੁਰਖੀਆਂ ਵਿੱਚ ਰਹਿੰਦੇ ਹਨ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਇਹ ਇਲਜ਼ਾਮ ਲਗਾਏ ਗਏ ਕਿ ਸੰਨੀ ਦਿਓਲ ਨੇ ਕਿਸਾਨੀ ਅੰਦੋਲਨ ਦਾ ਸਾਥ ਨਹੀਂ ਦਿੱਤਾ। ਇਸ ਤੋਂ ਇਲਾਵਾ ਰਾਸ਼ਟਰਪਤੀ ਚੋਣ ਦੌਰਾਨ ਵੀ ਸੰਨੀ ਦਿਓਲ Sunny Deol ਨੇ ਵੋਟ ਨਹੀਂ ਪਾਈ ਸੀ, ਜਿਸ ਕਰਕੇ ਉਹ ਕਾਫ਼ੀ ਸੁਰਖੀਆਂ ਵਿੱਚ ਰਹੇ ਸਨ। ਸੰਨੀ ਦਿਓਲ ਨੇ ਵੋਟ ਪਾਉਣ ਦਾ ਹਵਾਲਾ ਫਿਲਮ ਦੀ ਸ਼ੂਟਿੰਗ ਦੌਰਾਨ ਸੱਟ ਲੱਗਣਾ ਦੱਸਿਆ ਸੀ ਤੇ ਉਹ ਆਪਣਾ ਇਲਾਜ ਅਮਰੀਕਾ ਵਿੱਚ ਹੋਣ ਕਰਕੇ ਵੋਟ ਪਾਉਣ ਤੋਂ ਵਾਂਝੇ ਰਹਿ ਗਏ ਸੀ।

ਇਹ ਵੀ ਪੜੋ:- ਸੁਸ਼ਮਿਤਾ ਸੇਨ EX BF ਰੋਹਮਨ ਸ਼ਾਲ ਨਾਲ ਆਈ ਨਜ਼ਰ ਦੇਖੋ ਵੀਡੀਓ

Last Updated : Aug 29, 2022, 6:48 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.