ETV Bharat / state

ਗੁਰਦਾਸਪੁਰ ਦਾ ਵੱਡਾ ਕਾਰੋਬਾਰੀ 5 ਕਿੱਲੋ ਅਫੀਮ ਸਮੇਤ ਕਾਬੂ - ਡਿੱਗੀ ਵਿਚੋਂ ਪੰਜ ਕਿੱਲੋ ਅਫੀਮ ਬਰਾਮਦ

ਗੁਰਦਾਸਪੁਰ ਪੁਲਿਸ ਨੇ 5 ਕਿੱਲੋ ਅਫੀਮ ਸਮੇਤ ਸ਼ਹਿਰ ਦੇ ਇੱਕ ਵੱਡੇ ਕਾਰੋਬਾਰੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਗੁਰਦਾਸਪੁਰ ਦਾ ਵੱਡਾ ਕਾਰੋਬਾਰੀ 5 ਕਿਲੋ ਅਫੀਮ ਸਮੇਤ ਕਾਬੂ

author img

By

Published : Mar 2, 2021, 7:56 PM IST

ਗੁਰਦਾਸਪੁਰ: ਪੁਲਿਸ ਨੇ 5 ਕਿੱਲੋ ਅਫੀਮ ਸਮੇਤ ਸ਼ਹਿਰ ਦੇ ਇੱਕ ਵੱਡੇ ਕਾਰੋਬਾਰੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਦੋਸ਼ੀ ਬਾਹਰਲੇ ਸੂਬਿਆਂ ਤੋਂ ਅਫੀਮ ਲੈ ਕੇ ਗੁਰਦਾਸਪੁਰ ਦੇ ਕਈ ਹਿੱਸਿਆਂ ਵਿੱਚ ਵੇਚਦਾ ਸੀ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਗੁਰਦਾਸਪੁਰ ਦੇ ਐਸਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰ ਗੁਰਦਾਸਪੁਰ ਦੇ ਇੱਕ ਵੱਡੇ ਕਾਰੋਬਾਰੀ ਰਛਪਾਲ ਸਿੰਘ ਉਰਫ ਸੇਠੀ ਨੂੰ ਰਸਤੇ ਵਿਚ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਉਸ ਦੇ ਸਕੂਟਰ ਦੀ ਡਿੱਗੀ ਵਿਚੋਂ ਪੰਜ ਕਿੱਲੋ ਅਫੀਮ ਬਰਾਮਦ ਕੀਤੀ ਗਈ।

ਗੁਰਦਾਸਪੁਰ ਦਾ ਵੱਡਾ ਕਾਰੋਬਾਰੀ 5 ਕਿੱਲੋ ਅਫੀਮ ਸਮੇਤ ਕਾਬੂ

ਇਹ ਵੀ ਪੜ੍ਹੋ: ਸਿੰਘੂ ਬਾਰਡਰ 'ਤੇ ਤੇਜ਼ ਰਫ਼ਤਾਰ ਕਾਰ ਨੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ

ਉਨ੍ਹਾਂ ਦੱਸਿਆ ਕਿ ਇਹ ਕਾਰੋਬਾਰੀ ਦੂਸਰੇ ਸੂਬਿਆਂ ਤੋਂ ਅਫੀਮ ਲਿਆ ਕੇ ਗੁਰਦਾਸਪੁਰ ਦੇ ਕਈ ਹਿੱਸਿਆਂ ਵਿੱਚ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਇਸ ਦੇ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਦੇ ਖਿਲਾਫ਼ ਮਾਮਲਾ ਦਰਜ ਕਰਕੇ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦਾ ਰਿਮਾਂਡ ਹਾਸਲ ਕਰ ਕੇ ਇਸ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.