ETV Bharat / state

ਗੁਰਦਾਸਪੁਰ: ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਇਜ਼ਾਫਾ - ਕੋਰੋਨਾ ਪੌਜ਼ੀਟਿਵ

ਗੁਰਦਾਸਪੁਰ ਜ਼ਿਲੇ 'ਚ ਕੋਰੋਨਾ ਵਾਇਰਸ ਦੇ 25 ਨਵੇਂ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ ਪੌਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਤਾਦਾਦ ਵਧ ਕੇ 29 ਹੋ ਚੁੱਕੀ ਹੈ।

ਗੁਰਦਾਸਪੁਰ: ਕੋਰੋਨਾ ਮਰੀਜ਼ਾਂ ਦੀ ਗਿਣਤੀ  'ਚ ਭਾਰੀ ਇਜ਼ਾਫਾ
ਗੁਰਦਾਸਪੁਰ: ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਇਜ਼ਾਫਾ ਗੁਰਦਾਸਪੁਰ: ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਇਜ਼ਾਫਾ
author img

By

Published : May 3, 2020, 1:44 PM IST

ਗੁਰਦਾਸਪੁਰ: ਜ਼ਿਲੇ 'ਚ ਕੋਰੋਨਾ ਵਾਇਰਸ ਦੇ 25 ਨਵੇਂ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ ਪੌਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਤਾਦਾਦ ਵਧ ਕੇ 29 ਹੋ ਚੁੱਕੀ ਹੈ। ਇਨ੍ਹਾਂ ਸਾਰੇ ਮਰੀਜ਼ਾਂ ਵਿੱਚੋਂ 28 ਮਰੀਜ਼ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਅਤੇ ਇੱਕ 65 ਸਾਲਾਂ ਬਜ਼ੁਰਗ ਮੋਹਾਲੀ ਵਿਖੇ ਇਲਾਜ ਦੌਰਾਨ ਪੌਜ਼ੀਟਿਵ ਪਾਇਆ ਜਾ ਚੁੱਕਾ ਹੈ।

ਗੁਰਦਾਸਪੁਰ: ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਇਜ਼ਾਫਾ

ਇਨ੍ਹਾਂ 29 ਮਰੀਜ਼ਾਂ ਵਿਚੋਂ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਫ਼ਿਲਹਾਲ ਜ਼ਿਲ੍ਹੇ ਅੰਦਰ ਮੌਜੂਦ 28 ਮਰੀਜ਼ਾਂ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਖੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਦੱਸਦੇ ਚੱਲੀਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1500 ਅਜਿਹੇ ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜੋ ਬੀਤੇ ਦਿਨੀਂ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸਨ।

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ਵਿਖੇ 25 ਨਵੇਂ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ 'ਚ ਕਲਾਨੌਰ ਦੇ 14, ਡੇਰਾ ਬਾਬਾ ਨਾਨਕ ਵਿਖੇ 7 ਅਤੇ ਬਲਾਕ ਕਾਹਨੂੰਵਾਨ ਦੇ 3 ਲੋਕ ਸ਼ਾਮਿਲ ਹਨ। ਇਸ ਦੇ ਨਾਲ ਹੀ 25 ਵਾਂ ਮਰੀਜ਼ ਬਜ਼ੁਰਗ ਹੈ ਅਤੇ ਉਸ ਦਾ ਇਲਾਜ ਮੁਹਾਲੀ ਦੇ ਹਸਪਤਾਲ ਵਿਖੇ ਚੱਲ ਰਿਹਾ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 598 ਲੋਕ ਹਜ਼ੂਰ ਸਾਹਿਬ ਤੋਂ ਪਰਤੇ ਸਨ ਅਤੇ ਇਨ੍ਹਾਂ ਸਾਰੇ ਲੋਕਾਂ ਦੇ ਕੋਰੋਨਾ ਟੈੱਸਟਾਂ ਸਬੰਧੀ ਨਮੂਨੇ ਵੀ ਲਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹਾਲੇ ਕੁੱਝ ਲੋਕਾਂ ਦੀ ਟੈਸਟਿੰਗ ਰਿਪੋਰਟ ਆਉਣੀ ਬਾਕੀ ਹੈ। ਜਦੋਂ ਕਿ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੁੱਲ 29 ਲੋਕ ਕੋਰੋਨਾ ਪੌਜ਼ੀਟਿਵ ਪਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪੌਜ਼ੀਟਿਵ ਮਰੀਜ਼ ਸਰੀਰਕ ਰੂਪ ਵਿੱਚ ਠੀਕ ਹਨ ਅਤੇ ਇਨ੍ਹਾਂ ਅੰਦਰ ਹੋਰ ਬਿਮਾਰੀ ਸਬੰਧੀ ਕੋਈ ਲੱਛਣ ਨਜ਼ਰ ਨਹੀਂ ਆ ਰਹੇ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਪੌਜ਼ੀਟਿਵ ਮਰੀਜ਼ ਜਲਦ ਠੀਕ ਹੋ ਜਾਣਗੇ।

ਉਨ੍ਹਾਂ ਦੱਸਿਆ ਕਿ ਫ਼ਿਲਹਾਲ ਅਹਿਤਿਆਤ ਵਜੋਂ ਪੌਜ਼ੀਟਿਵ ਪਾਏ ਗਏ ਲੋਕਾਂ ਦੇ ਇਲਾਕੇ ਪੂਰੀ ਤਰਾਂ ਨਾਲ ਸੀਲ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੱਕ ਸਾਰੇ ਪੌਜ਼ੀਟਿਵ ਪਾਏ ਗਏ ਮਰੀਜ਼ ਬਾਹਰੀ ਇਲਾਕਿਆਂ ਤੋਂ ਆਏ ਹਨ ਅਤੇ ਜ਼ਿਲ੍ਹੇ ਅੰਦਰ ਰਹਿਣ ਵਾਲਾ ਕੋਈ ਵੀ ਵਿਅਕਤੀ ਹੁਣ ਤੱਕ ਕੋਰੋਨਾ ਤੋਂ ਪੀੜਿਤ ਨਹੀਂ ਪਾਇਆ ਗਿਆ। ਇਸ ਲਈ ਜ਼ਿਲ੍ਹਾ ਵਾਸੀ ਘਬਰਾਉਣ ਦੀ ਬਜਾਏ ਸਤਰ ਰਹਿਣ ਅਤੇ ਆਪਸੀ ਦੂਰੀ ਬਰਕਰਾਰ ਰੱਖਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.