ਗੁਰਦਾਸਪੁਰ: ਮੈਡੀਕਲ ਲੈਬ ਟੈਕਨੀਸੀਅਨ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਜ਼ਾਨਾ ਦੋ ਘੰਟੇ ਦੀ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਹੋਈ ਹੈ।ਜਿਸਦੇ ਚਲਦੇ ਅੱਜ ਤੀਸਰੇ ਦਿਨ ਵੀ ਮੈਡੀਕਲ ਲੈਬ ਟੈਕਨੀਸੀਅਨਾਂ ਦੇ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ (Protest) ਕੀਤਾ।
ਇਸ ਬਾਰੇ ਲੈਬ ਟੈਕਨੀਸੀਅਨ ਰਾਕੇਸ਼ ਵਿਲੀਅਮ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਵਿਚ ਅਸੀਂ ਅੱਗੇ ਹੋ ਕੇ ਕੰਮ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ 6 ਵਾਂ ਪੇ ਕਮਿਸ਼ਨ ਦੇ ਕੇ ਸਰਕਾਰ ਨੇ ਸਾਡੇ ਨਾਲ ਧੋਖਾ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਐਮਰਜੇਂਸੀ ਡਿਊਟੀ (Emergency duty) ਦੌਰਾਨ ਮੁਫ਼ਤ ਰਿਹਾਇਸ਼ੀ, ਮੋਬਾਈਲ ਅਤੇ ਮੈਡੀਕਲ ਭੱਤਾ ਵਿਚ ਕੋਈ ਵਾਧਾ ਨਹੀਂ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ।
ਪ੍ਰਦਰਸ਼ਨਕਾਰੀ ਗੁਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਅਸੀਂ ਅਣਮਿੱਥੇ ਸਮੇਂ ਲਈ ਰੋਸ ਪ੍ਰਦਰਸ਼ਨ ਕਰਾਂਗੇ।ਉਨ੍ਹਾ ਦਾ ਕਹਿਣਾ ਹੈ ਕਿ ਡੀਏ ਦੀਆਂ ਕਿਸ਼ਤਾ ਜਾਰੀ ਕਰਨ, ਬੈਸਿਕ ਭੱਤੇ, ਛੇ ਪੇ ਕਮਿਸ਼ਨ ਵਿਚ ਸੁਧਾਰ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਇਹ ਵੀ ਪੜੋ:ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਖੱਬੇ ਪੱਖੀ ਪਾਰਟੀਆਂ ਦਾ ਪ੍ਰਦਰਸ਼ਨ