ETV Bharat / state

ਗੁਰਦਾਸਪੁਰ 'ਚ 5 ਨਸ਼ਾ ਤਸਕਰ ਗ੍ਰਿਫ਼ਤਾਰ, ਤਸਕਰਾਂ ਕੋਲੋ ਹੈਰੋਇਨ, ਡਰੱਗ ਮਨੀ ਅਤੇ ਅਸਲਾ ਬਰਾਮਦ, ਮੁਲਜ਼ਮਾਂ ਦੇ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਸਬੰਧ - ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ

ਗੁਰਦਾਸਪੁਰ ਵਿੱਚ ਪੁਲਿਸ ਨੇ ਨਸ਼ੇ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ ,ਡਰੱਗ ਮਨੀ ਤੋਂ ਇਲਾਵਾ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦਾ ਸਬੰਧੀ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਹੈ।

Gurdaspur police arrested 5 members of the international drug trafficking gang
ਗੁਰਦਾਸਪੁਰ 'ਚ 5 ਨਸ਼ਾ ਤਸਕਰ ਗ੍ਰਿਫ਼ਤਾਰ, ਤਸਕਰਾਂ ਕੋਲੋ ਹੈਰੋਇਨ, ਡਰੱਗ ਮਨੀ ਅਤੇ ਅਸਲਾ ਬਰਾਮਦ, ਮੁਲਜ਼ਮਾਂ ਦੇ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਸਬੰਧ
author img

By

Published : Jun 15, 2023, 5:07 PM IST

ਨਸ਼ਾ ਤਸਕਰਾਂ ਦੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼

ਗੁਰਦਾਸਪੁਰ: ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਪੁਲਿਸ ਨੇ ਸ਼ਾਨਦਾਰ ਸਫਲਤਾ ਨਾਕੇਬੰਦੀ ਦੌਰਾਨ ਹਾਸਿਲ ਕਰਦਿਆਂ ਨਸ਼ਾ ਤਸਕਰਾਂ ਦੇ ਕੌਮਾਂਤਰੀ ਗਿਰੋਹ ਦਾ ਪਰਦਫਾਸ਼ ਕੀਤਾ ਹੈਪ੍ਰੈਸ ਕਾਨਫਰੰਸ ਕਰਦੇ ਹੋਏ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਗੁਰਦਾਸਪੁਰ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਕੋਲੋਂ ਦੋ ਨਜਾਇਜ਼ ਪਿਸਟਲ,ਜ਼ਿੰਦਾ ਕਾਰਤੂਸ, 2 ਕਿੱਲੋ ਹੈਰੋਇਨ ਅਤੇ 40 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਵੱਡਾ ਨੈਟਵਰਕ: ਉਹਨਾਂ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਗੁਰਲਾਲ ਗਾਂਧੀ ਦੁਬਈ ਵਿੱਚ ਬੈਠ ਕੇ ਇਸ ਗਿਰੋਹ ਨੂੰ ਚਲਾ ਰਿਹਾ ਸੀ ਅਤੇ ਇਸ ਗਿਰੋਹ ਦੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਅਤੇ ਅੱਤਵਾਦੀ ਰਿੰਦਾ ਨਾਲ ਵੀ ਸੰਬੰਧ ਹਨ। ਜੋ ਕਿ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਹੈਰੋਇਨ ਦੀ ਖੇਪ ਭਾਰਤ ਮੰਗਵਾਉਂਦੇ ਸਨ। ਡੀਆਈਜੀ ਭਾਰਗਵ ਨੇ ਦੱਸਿਆ ਕਿ ਇਸ ਗਿਰੋਹ ਦਾ ਇੱਕ ਮੈਂਬਰ ਬਿੱਕਾ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ 5 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਉਹਨਾਂ ਦੇ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਦੱਸ ਦਈਏ ਬੀਤੇ ਦਿਨੀ ਬਰਨਾਲਾ ਵਿੱਚ ਵੀ ਪੁਲਿਸ ਨੇ ਟਰੱਕ ਵਿੱਚੋਂ ਇੱਕ ਕੁਇੰਟਲ 200 ਕਿੱਲੋ ਭੁੱਕੀ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਸੀ ਕਿ ਟਰੱਕ ਵਿੱਚੋਂ ਡੇਢ ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਰਨਾਲਾ ਜ਼ਿਲ੍ਹੇ ਨਾਲ ਹੀ ਸਬੰਧਿਤ ਸਨ। ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਸੀ ਕਿ ਥਾਣਾ ਧਨੌਲਾ ਦੇ ਐੱਸਐੱਚਓ ਲਖਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਨੈਸ਼ਨਲ ਹਾਈਵੇ 'ਤੇ ਪਿੰਡ ਹਰੀਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਚੰਡੀਗੜ੍ਹ ਸਾਈਡ ਤੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ। ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 15,0000 ਰੁਪਏ ਦੀ ਡਰੱਗ ਮਨੀ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ।

ETV Bharat Logo

Copyright © 2024 Ushodaya Enterprises Pvt. Ltd., All Rights Reserved.