ਅੰਮ੍ਰਿਤਸਰ: ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈਕੇ ਪੁਲਿਸ ਵੱਲੋਂ ਗੈਂਗਸਟਰਵਾਦ ਨੂੰ ਖਤਮ ਕਰਨ ਦਾ ਵੀੜਾ ਚੁੱਕਿਆ ਗਿਆ ਹੈ। ਇਸਦੇ ਚੱਲਦੇ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸਦੇ ਚੱਲਦੇ ਪੰਜਾਬ ਪੁਲਿਸ ਵੱਖ ਵੱਖ ਮਾਮਲਿਆਂ ਵਿੱਚ ਲੋੜੀਂਦਾ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕਈ ਦਿਨ੍ਹਾਂ ਤੋਂ ਰਿੜਕ ਰਹੀ ਹੈ। ਅੰਮ੍ਰਿਤਸਰ ਪੁਲਿਸ ਤੋਂ ਬਾਅਦ ਹੁਣ ਗੁਰਦਾਸਪੁਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਟ੍ਰਾਜ਼ਿਟ ਰਿਮਾਂਡ ’ਤੇ ਲਿਆਂਦਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੀ 11 ਜੁਲਾਈ ਨੂੰ ਥਾਣਾ ਬਿਆਸ ਨਾਲ ਸਬੰਧਤ ਮਾਮਲੇ ਦੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਮ ਆਉਣ ’ਤੇ ਪੁੱਛ ਗਿੱਛ ਕਰਨ ਲਈ ਮਾਣਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਲਿਆਂਦਾ ਗਿਆ ਸੀ ,ਜਿਸ ਤੋਂ ਬਾਅਦ 17 ਜੁਲਾਈ ਨੂੰ ਕੋਰਟ ਵਿੱਚ ਪੇਸ਼ ਕਰਨ ’ਤੇ ਮਾਣਯੋਗ ਅਦਾਲਤ ਵੱਲੋਂ ਗੈਂਗਸਟਰ ਜੱਗੂ ਦਾ ਚਾਰ ਦਿਨ ਦਾ ਹੋਰ ਰਿਮਾਂਡ ਅੰਮ੍ਰਿਤਸਰ ਪੁਲਿਸ ਨੂੰ ਦਿੱਤਾ ਗਿਆ ਸੀ। ਗੁਰਦਾਸਪੁਰ ਪੁਲਿਸ ਅਧਿਕਾਰੀ ਨਵਜੋਤ ਸਿੰਘ ਨੇ ਦੱਸਿਆ ਕਿ ਕਲਾਨੌਰ ਪੁਲਿਸ ਵੱਲੋਂ ਦਰਜ ਇੱਕ ਮਾਮਲੇ ਵਿਚ ਕਥਿਤ ਮੁਲਜ਼ਮ ਜੱਗੂ ਭਗਵਾਨਪੁਰੀਆ ਨਾਮਜ਼ਦ ਸੀ ਜਿਸ ਲਈ ਗੁਰਦਾਸਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਹੈ।
ਪੁਲਿਸ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਜ ਕਲਾਨੌਰ ਪੁਲਿਸ ਆਈ ਸੀ ਜਿੰਨ੍ਹਾਂ ਵੱਲੋਂ ਮਾਣਯੋਗ ਅਦਾਲਤ ਕੋਲੋਂ ਕਥਿਤ ਮੁਲਜ਼ਮ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ ਜਿਸ ’ਤੇ ਮਾਣਯੋਗ ਅਦਾਲਤ ਵੱਲੋਂ ਗੁਰਦਾਸਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਕਥਿਤ ਮੁਲਜ਼ਮ ਜੱਗੂ ਨੂੰ ਮਾਣਯੋਗ ਅਦਾਲਤ ਗੁਰਦਾਸਪੁਰ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ 21 ਜੁਲਾਈ ਨੂੰ ਮਾਣਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਵਿਖੇ ਗੈਂਗਸਟਰ ਜੱਗੂ ਭਗਵਾਨ ਪੁਰੀਆ ਨੂੰ ਪੇਸ਼ ਕਰਨ ਉਪਰੰਤ ਮਾਣਯੋਗ ਅਦਾਲਤ ਵਲੋਂ ਗੁਰਦਾਸਪੁਰ ਪੁਲਿਸ ਨੂੰ ਇਕ ਮਾਮਲੇ ਸਬੰਧੀ ਟਰਾਂਸਜਿਟ ਰਿਮਾਂਡ ’ਤੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਹੁਣ ਮੁਕਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ