ਗੁਰਦਾਸਪੁਰ: ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨੇੜਲੇ ਪਿੰਡ ਹਰੂਵਾਲ ਦੇ ਖੇਤਾਂ ਵਿੱਚੋਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਵੱਲੋਂ ਖੇਤਾਂ ਵਿੱਚ ਦੱਬੀ 15 ਪੈਕਟ ਹੈਰੋਇਨ ਬਰਾਮਦ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਸ ਅਪਰੇਸ਼ਨ ਦੀ ਅਗਵਾਈ ਕਰ ਰਹੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਹਰੂਵਾਲ ਦੇ ਖੇਤਾਂ ਵਿੱਚ ਸਰੱਚ ਦੌਰਾਨ 15 ਪੈਕਟ( ਕੁੱਲ ਵਜਨ ਪੰਦਰਾਂ ਕਿਲੋ) ਹੈਰੋਇਨ ਬਰਾਮਦ ਕੀਤੀ ਹੈ। ਮਾਮਲੇ ਵਿੱਚ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਸਾਰੇ ਵਾਸੀ ਪਿੰਡ ਹਰੂਵਾਲ ਨੂੰ ਡੇਰਾ ਬਾਬਾ ਨਾਨਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ।
ਪਾਕਿਸਤਾਨ ਨਾਲ ਜੁੜੇ ਤਾਰ:( recover 15 pack heroin ) ਪੁਲਿਸ ਅਧਿਕਾਰੀ ਮੁਤਾਬਿਕ ਰਿਮਾਂਡ ਦੌਰਾਨ ਇਹਨਾਂ ਤੋਂ ਅਗਲੀ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਇੰਨਾਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਕਿਉਂਕਿ ਫੜੇ ਗਏ ਅਰੋਪੀਆਂ ਦੇ ਤਾਰ ਸਿੱਧੇ ਤੌਰ 'ਤੇ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹਨਾਂ ਪਾਸੋਂ 7 ਲੱਖ ਰੁਪਏ ਦੀ ਡਰਗ ਮਨੀ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇੰਸਪੈਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਤਿੰਨ ਦੋਸ਼ੀਆਂ ਨੇ ਦੱਸਿਆ ਹੈ ਕਿ 10 ਦਿਨ ਪਹਿਲਾਂ ਹੀ ਡਰੋਨ ਰਾਹੀਂ ਪੰਦਰਾਂ ਪੈਕਟ ਹੈਰੋਇਨ ਭਾਰਤੀ ਖੇਤਰ ਵਿੱਚ ਪਹੁੰਚੀ ਸੀ।
- Robbery incident: ਫਿਰੋਜ਼ਪੁਰ ਦੇ ਸਰਕਲ ਰੋਡ 'ਤੇ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਕੀਤੀ ਗਈ ਲੁੱਟ, ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ
- Amritsar crime news: ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾਵਰਾਂ ਨੌਜਵਾਨ 'ਤੇ ਦਾਗੀਆਂ ਗੋਲ਼ੀਆਂ, ਜ਼ਖ਼ਮੀ ਨੌਜਵਾਨ ਨੂੰ ਹਸਪਾਲ 'ਚ ਕਰਵਾਇਆ ਗਿਆ ਦਾਖਿਲ
- Attack on minor sister: ਭਰਾ ਵੱਲੋਂ ਨਾਬਾਲਿਗ ਭੈਣ 'ਤੇ ਜਾਨਲੇਵਾ ਹਮਲਾ, ਖੁਦ ਦੇ ਗਲ 'ਤੇ ਵੀ ਮਾਰਿਆ ਚਾਕੂ, ਦੋਵੇਂ ਹਸਪਤਾਲ 'ਚ ਭਰਤੀ
ਜੇਲ੍ਹ ਚੋਂ ਚੱਲ ਰਿਹਾ ਸੀ ਨਸ਼ੇ ਦਾ ਧੰਦਾ: ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਉਹਨਾਂ ਦੀ ਟੀਮ ਯਤਨਸ਼ੀਲ ਹੈ। ਉੱਥੇ ਹੀ ਭਰੋਸੇ ਦੀ ਯੋਗ ਸੂਤਰਾਂ ਤੋਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਮਾਮਲੇ ਵਿੱਚ ਸੱਤ ਤਸਕਰਾਂ ਦਾ ਨਾਂ ਸਾਹਮਣੇ ਆ ਰਿਹਾ ਹੈ ਜਦਕਿ ਇਸ ਗੈਂਗ ਦਾ ਸਰਗਣਾ ਜੇਲਹ ਵਿੱਚ ਹੈ ਅਤੇ ਜੇਲ੍ਹ ਵਿਚੋਂ ਹੀ ਸਾਰਾ ਨੈਟਵਰਕ ਚਲਾ ਰਿਹਾ ਹੈ। ਉਸਦੇ ਇਸ਼ਾਰੇ 'ਤੇ ਹੀ ਪਾਕਿਸਤਾਨ ਵੱਲੋਂ ਹੈਰੋਇਨ ਭਾਰਤ ਭੇਜੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨਾਂ 'ਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਬੀਓਪੀ ਕਮਾਲਪੁਰ ਜੱਟਾਂ ਨੇੜਿਉਂ ਬੈਟਰੀ ਵਿੱਚੋਂ ਸਵਾ 6 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਸੀ। ਕਾਬਲੇਜ਼ਿਕਰ ਹੈ ਕਿ ਬੀਐਸਐਫ਼ ਗੁਰਦਾਸਪੁਰ ਅਧੀਨ ਪੈਂਦੇ ਸਰਹੱਦੀ ਖੇਤਰ ਜੋ ਕਿ ਬੀਐਸਐਫ਼ ਦੀ 27 ਬਟਾਲੀਅਨ ਦਾ ਏਰੀਏ ਹੈ ਉਥੋਂ ਦੋ ਵਾਰ ਜਮੀਨ ਵਿੱਚ ਦਬਾਈ ਗਈ ਕਾਊਂਟਰ ਇੰਟੈਲੀਜੈਂਸ ਵਲੋਂ ਹੈਰੋਇਨ ਬਰਾਮਦ ਕਰਕੇ ਬੀਐਸਐਫ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।