ਗੁਰਦਾਸਪੁਰ: ਰੋਜ਼ੀ ਰੋਟੀ ਕਮਾਉਣ ਲਈ ਘਰ ਬਾਰ ਛੱਡ ਵਿਦੇਸ਼ਾਂ ਨੂੰ ਜਾਂਦੇ ਨੌਜਵਾਨਾਂ ਨੂੰ ਸੁਖਾਲੇ ਭਵਿੱਖ ਦੀ ਕਾਮਨਾ ਕਰਕੇ ਪਰਿਵਾਰ ਆਪਣੇ ਤੋਂ ਦੂਰ ਭੇਜਦਾ ਹੈ, ਪਰ ਜਦੋਂ ਉਨ੍ਹਾਂ ਨੂੰ ਵਾਪਸੀ ਵਿੱਚ ਮੌਤ ਦੀ ਮੰਦਭਾਗੀ ਖਬਰ ਮਿਲੇ ਤਾਂ ਪਰਿਵਾਰ 'ਤੇ ਦੁੱਖਾਂ ਦੇ ਪਹਾੜ ਟੁੱਟ ਜਾਂਦੇ ਹਨ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰਾ ਤੋਂ ਸਾਹਮਣੇ ਆਇਆ ਹੈ, ਜਿਥੋਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਕੁਲਵਿੰਦਰ ਸਿੰਘ ਅਮਰੀਕਾ ਵਿੱਚ ਪੱਕਾ ਸੀ ਅਤੇ 13 ਸਾਲ ਬਾਅਦ ਪਿੰਡ ਪਰਤਿਆ ਸੀ, ਜੋ ਦੋ ਮਹੀਨੇ ਪਿੰਡ ਰਹਿਣ ਤੋਂ ਬਾਅਦ ਅਮਰੀਕਾ ਚਲਾ ਗਿਆ ਸੀ, ਜਿਸਦੀ ਕੱਲ੍ਹ ਅਚਾਨਕ ਹੀ ਮੌਤ ਹੋ ਗਈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦੇ ਜੱਦੀ ਪਿੰਡ ਵਿਖੇ ਉਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : Wife planed Husband's Murder: ਡੇਢ ਸਾਲ ਸਾਲ ਕੌਮਾਂ 'ਚੋਂ ਬਾਹਰ ਆਏ ਪਤੀ ਨੇ ਪਤਨੀ ਦੇ ਖੋਲ੍ਹੇ ਰਾਜ਼, ਦੱਸਿਆ ਕਿਵੇਂ ਰਚੀ ਸੀ ਮਾਰਨ ਦੀ ਸਾਜ਼ਿਸ਼
ਮ੍ਰਿਤਕ ਦੇ ਪਰਿਵਾਰ ਦਾ ਬਿਆਨ: ਮ੍ਰਿਤਕ ਨੌਜਵਾਨ ਦੀ ਭੈਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਵਿੰਦਰ ਸਿੰਘ ਅਮਰੀਕਾ ਦਾ ਸਿਟੀਜਨ ਸੀ ਅਤੇ 13 ਸਾਲ ਬਾਅਦ ਪਿੰਡ ਪਰਤਿਆ ਸੀ। ਉਹਨਾਂ ਨੇ ਦੱਸਿਆ ਕਿ ਉਹ ਦੋ ਮਹੀਨੇ ਪਿੰਡ ਰਹਿਣ ਤੋਂ ਬਾਅਦ ਉਹ ਫਿਰ ਤੋਂ ਅਮਰੀਕਾ ਚਲਾ ਗਿਆ ਸੀ ਅਤੇ ਉਥੇ ਬਹੁਤ ਵਧੀਆ ਕੰਮ ਕਰ ਰਿਹਾ ਸੀ, ਪਰ ਕੱਲ੍ਹ ਉਨ੍ਹਾਂ ਨੂੰ ਫੋਨ ਆਇਆ ਕਿ ਉਸਦੀ ਮੌਤ ਹੋ ਚੁੱਕੀ ਹੈ ਤੇ ਮੌਤ ਦੇ ਕਾਰਨਾਂ ਦਾ ਵੀ ਅਜੇ ਪਤਾ ਨਹੀਂ ਲੱਗਾ ਹੈ।
ਪਹਿਲਾਂ ਵੀ ਹੋਇਆ ਸੀ ਜਾਨਲੇਵਾ ਹਮਲਾ: ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ ਕੁਲਵਿੰਦਰ ਸਿੰਘ ਅਮਰੀਕੀ ਨਾਗਰਿਕ ਸੀ, ਜੋ ਲੱਗਭਗ 13 ਸਾਲ ਬਾਅਦ ਪਿੰਡ ਆਇਆ ਸੀ। ਕੁਲਵਿੰਦਰ ਸਿੰਘ ਦਾ ਨਵੰਬਰ 2018 ਵਿੱਚ ਸਤਿੰਦਰ ਕੌਰ ਨਾਂ ਦੀ ਔਰਤ ਨਾਲ ਵਿਆਹ ਹੋਇਆ ਸੀ ਅਤੇ ਸਾਲ 2019 ’ਚ ਸਤਿੰਦਰ ਕੌਰ ਦੇ ਨਾਲ ਉਸਦਾ ਝਗੜਾ ਹੋਇਆ ਸੀ ਤਾਂ ਉਸ ਦੇ ਦੋਸਤਾਂ ਵੱਲੋਂ ਕੁਲਵਿੰਦਰ ਸਿੰਘ ਨੂੰ ਕੁੱਟਮਾਰ ਕਰਕੇ ਜ਼ਖਮੀ ਵੀ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ ਭੈਣੀ ਮੀਆਂ ਖਾਂ ਪੁਲਿਸ ਸਟੇਸ਼ਨ ਵਿੱਚ ਸਤਿੰਦਰ ਕੌਰ ਅਤੇ ਉਸ ਦੇ 2 ਹੋਰ ਸਾਥੀਆਂ ਖਿਲਾਫ਼ ਕੇਸ ਦਰਜ ਵੀ ਹੋਇਆ ਸੀ। ਪਰ ਉਸ ਦੇ ਦੋਸ਼ੀ ਜ਼ਮਾਨਤਾਂ ਕਰਵਾ ਕੇ ਬਾਹਰ ਆਜ਼ਾਦ ਘੁੰਮ ਰਹੇ ਹਨ। ਹੁਣ ਕੁਲਵਿੰਦਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ, ਪਰ ਉਸ ਦੀ ਮੌਤ ਕਿੰਝ ਹੋਈ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।