ਚੰਡੀਗੜ੍ਹ: ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੂਬੇ ਦੀ ਸਰਕਾਰ ਦਾ ਸਾਂਝੇ ਤੌਰ 'ਤੇ ਸਟੇਜ ਲਾਉਣ ਦਾ ਰੇੜਕਾ ਅੱਜ ਖ਼ਤਮ ਹੋ ਸਕਦਾ ਹੈ। ਇਸ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋ ਰਹੀ ਹੈ।
ਇਸ ਮੀਟਿੰਗ ਵਿੱਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਤੌਰ ਤੇ ਮਨਾਉਣ ਲਈ ਅੱਜ ਫ਼ੈਸਲਾ ਆ ਸਕਦਾ ਹੈ ਕਿ ਸ੍ਰੋਮਣੀ ਕਮੇਟੀ ਅਤੇ ਕਾਂਗਰਸ ਸਾਂਝੇ ਤੌਰ ਤੇ ਸਮਾਗ਼ਮ ਕਰਨਗੇ ਜਾਂ ਫਿਰ ਇਹ ਸਟੇਜ ਵੱਖਰੋ-ਵੱਖਰੀ ਲਗਦੀ ਹੈ। ਇਸ ਮੀਟਿੰਗ ਵਿੱਚ ਇਸ ਚੋਂ ਇਲਾਵਾ ਕਈ ਹੋਰ ਸਿੱਖ ਮਸਲੇ ਵੀ ਵਿਚਾਰੇ ਜਾਣਗੇ।
ਜ਼ਿਕਰ ਕਰ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦੋ ਵਜ਼ੀਰਾਂ ਰਾਹੀਂ ਮੁਤਵਾਜ਼ੀ ਜਥੇਦਾਰ ਨੂੰ ਇੱਕ ਪੱਤਰ ਦਿੱਤਾ ਸੀ। ਇਸ ਤੋਂ ਬਾਅਦ ਜਥੇਦਾਰ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਮੁੱਖ ਮੰਤਰੀ ਨੇ ਸਾਂਝੇ ਮੰਚ ਸਬੰਧੀ ਫ਼ੈਸਲਾ ਲੈਣ ਦਾ ਹੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪ ਦਿੱਤਾ ਹੈ।
ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫ਼ੈਸਲੇ 'ਤੇ ਫੁੱਲ ਚੜਾਉਣਗੇ।
ਇਹ ਵੀ ਦੱਸਣਾ ਬਣਦਾ ਹੈ ਕਿ ਸ੍ਰੋਮਣੀ ਕਮੇਟੀ ਅਤੇ ਸਰਕਾਰ ਵੱਲੋਂ ਵੱਖਰੇ ਸਮਾਗ਼ਮ ਲਈ ਤਿਆਰੀਆਂ ਪੂਰੇ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਦੇ ਫ਼ੈਸਲੇ ਤੋਂ ਬਾਅਦ ਇਹ ਸਾਫ਼ ਹੋ ਜਾਵੇਗਾ ਕਿ ਸਮਾਗ਼ਮ ਵੱਖਰੋ ਵੱਖਰੇ ਹੋਣਗੇ ਜਾਂ ਫਿਰ ਇੱਕ ਹੀ ਸਟੇਜ ਲੱਗੇਗੀ।