ETV Bharat / state

ਸ਼ਹੀਦਾਂ ਦੇ ਪਰਿਵਾਰਾਂ ਨੇ BSF ਦੇ ਜਵਾਨਾਂ ਨੂੰ ਬੰਨ੍ਹੀ ਰੱਖੜੀ - families of the martyrs

ਹਰ ਸਾਲ ਰੱਖੜੀ ਦੇ ਤਿਉਹਾਰ ਉੱਤੇ ਸਕੂਲਾਂ ਅਤੇ ਕਾਲਜਾਂ ਦੇ ਬੱਚੇ ਦੇਸ਼ ਦੀਆ ਸਰਹੱਦਾਂ ‘ਤੇ ਜਾ ਦੇਸ਼ ਦੀ ਸੁਰੱਖਿਆ ਕਰ ਰਹੇ ਸੈਨਿਕਾਂ ਨੂੰ ਰੱਖੜੀ ਬੰਨ੍ਹਦੇ ਹਨ। ਜਿਸ ਨਾਲ ਇਨ੍ਹਾਂ ਸੈਨਿਕਾਂ ਦਾ ਮਨੋਬਲ ਵੱਧਦਾ ਹੈ।

ਸ਼ਹੀਦਾਂ ਦੇ ਪਰਿਵਾਰਾਂ ਨੇ BSF ਦੇ ਜਵਾਨਾਂ ਨੂੰ ਬੰਨ੍ਹੀ ਰੱਖੜੀ

author img

By

Published : Aug 23, 2021, 6:57 PM IST

ਡੇਰਾ ਬਾਬਾ ਨਾਨਕ: ਹਰ ਸਾਲ ਰੱਖੜੀ ਦੇ ਤਿਉਹਾਰ ਉੱਤੇ ਸਕੂਲਾਂ ਅਤੇ ਕਾਲਜਾਂ ਦੇ ਬੱਚੇ ਦੇਸ਼ ਦੀਆ ਸਰਹੱਦਾਂ ‘ਤੇ ਜਾ ਦੇਸ਼ ਦੀ ਸੁਰੱਖਿਆ ਕਰ ਰਹੇ ਸੈਨਿਕਾਂ ਨੂੰ ਰੱਖੜੀ ਬੰਨ੍ਹਦੇ ਹਨ। ਜਿਸ ਨਾਲ ਇਨ੍ਹਾਂ ਸੈਨਿਕਾਂ ਦਾ ਮਨੋਬਲ ਵੱਧਦਾ ਹੈ। ਇਸੇ ਦੇ ਤਹਿਤ ਸ਼ਹੀਦ ਸੈਨਿਕ ਦੇ ਪਰਿਵਾਰ ਵੱਲੋਂ ਇਨ੍ਹਾਂ ਜਵਾਨਾਂ ਨੂੰ ਰੱਖੜੀ ਬੰਨ੍ਹ ਗਈ। ਸ਼ਹੀਦ ਦੇ ਪਰਿਵਾਰ ਵੱਲੋਂ ਇਹ ਤਿਉਹਾਰ ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਜਵਾਨਾਂ ਨਾਲ ਮਨਾਇਆ ਗਿਆ।

ਸ਼ਹੀਦਾਂ ਦੇ ਪਰਿਵਾਰਾਂ ਨੇ BSF ਦੇ ਜਵਾਨਾਂ ਨੂੰ ਬੰਨ੍ਹੀ ਰੱਖੜੀ

ਰੱਖੜੀ ਦੇ ਤਿਉਹਾਰ ਮੌਕੇ ਬੀ.ਐੱਸ.ਐੱਫ. ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜਿੱਥੇ ਸ਼ਹੀਦ ਹੋਏ ਜਵਾਨਾਂ ਦੀਆਂ ਭੈਣਾਂ ਤੇ ਸ਼ਹੀਦ ਜਵਾਨਾਂ ਦੀਆਂ ਧਰਮ ਪਤਨੀਆਂ ਵੱਲੋਂ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਰੱਖੜੀਆਂ ਬੰਨ੍ਹੀਆਂ ਗਈਆਂ।ਉਥੇ ਹੀ ਬੀ.ਐੱਸ.ਐੱਫ. ‘ਚ ਡਿਊਟੀ ‘ਤੇ ਤਾਇਨਾਤ ਔਰਤਾਂ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਰੱਖੜੀ ਬੰਨ੍ਹੀ ਗਈ।

ਇਸ ਮੌਕੇ ਰਵਿੰਦਰ ਸਿੰਘ ਵਿੱਕੀ ਨੇ ਕਿਹਾ, ਕਿ ਸਾਡੀ ਸੀਮਾ ‘ਤੇ ਦੇਸ਼ ਦੀ ਰਾਖੀ ਕਰ ਰਹੇ ਜਵਾਨਾਂ ਦੇ ਆਸਰੇ ਹੀ ਅੱਜ ਦੇਸ਼ ਹਰ ਖੁਸ਼ੀ ਮਨਾ ਰਿਹਾ ਹੈ। ਅਤੇ ਅੱਜ ਰੱਖੜੀ ਦੇ ਦਿਨ ਜੋ ਭਰਾ ਆਪਣੀਆਂ ਭੈਣਾਂ ਤੋਂ ਦੂਰ ਬੈਠੇ ਹਨ, ਅੱਜ ਉਨ੍ਹਾਂ ਨੂੰ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਰੱਖੜੀਆਂ ਬੰਨ੍ਹ ਕੇ ਭੈਣਾਂ ਦੀ ਕਮੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਸ ਮੌਕੇ ਕਮਾਂਡਰ ਕੁਲਵੰਤ ਕੁਮਾਰ ਨੇ ਵੀ ਇਨ੍ਹਾਂ ਪਰਿਵਾਰਾਂ ਦਾ ਬੀ.ਐੱਸ.ਐੱਫ. ਦੇ ਕੈਂਪ ਵਿੱਚ ਪਹੁੰਚਣ ‘ਤੇ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਹੈ। ਨਾਲ ਹੀ ਸ਼ਹੀਦ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ:ਭਾਰਤ ਲਿਆਂਦੇ ਜਾ ਰਹੇ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ

ETV Bharat Logo

Copyright © 2025 Ushodaya Enterprises Pvt. Ltd., All Rights Reserved.