ETV Bharat / state

ਗੁਰਦਾਸਪੁਰ 'ਚ ਸਿਹਤ ਵਿਭਾਗ ਨੇ ਦੁੱਧ ਦੇ ਸੈਂਪਲ ਕੀਤੇ ਚੈੱਕ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਕਸਬਾ ਸ੍ਰੀ ਹਰਗੋਬਿੰਦਪੁਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੀਆਂ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲੈ ਕੇ ਮੌਕੇ ’ਤੇ ਉਨ੍ਹਾਂ ਦੀ ਜਾਂਚ ਕੀਤੀ ਗਈ।

ਗੁਰਦਾਸਪੁਰ 'ਚ ਸਿਹਤ ਵਿਭਾਗ
ਗੁਰਦਾਸਪੁਰ 'ਚ ਸਿਹਤ ਵਿਭਾਗ
author img

By

Published : Mar 7, 2020, 6:19 PM IST

ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਅਰੀ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਕਸਬਾ ਸ੍ਰੀ ਹਰਗੋਬਿੰਦਪੁਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੀਆਂ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲੈ ਕੇ ਮੌਕੇ ’ਤੇ ਉਨ੍ਹਾਂ ਦੀ ਜਾਂਚ ਕੀਤੀ ਗਈ।

ਡੇਅਰੀ ਵਿਕਾਸ ਵਿਭਾਗ ਨੇ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਦੁੱਧ ਦੇ ਕੁੱਲ 85 ਸੈਂਪਲ ਲਏ, ਜਿਨ੍ਹਾਂ ਵਿਚੋਂ 2 ਸੈਂਪਲ ਜਾਂਚ ਵਿੱਚ ਫੇਲ੍ਹ ਪਾਏ ਗਏ। ਫੇਲ੍ਹ ਹੋਏ ਸੈਂਪਲਾਂ ਵਿੱਚੋਂ 1 ਸੈਂਪਲ ਵਿੱਚ ਸਾਲਟ ਅਤੇ 1 ਵਿੱਚ ਨਿਊਟਰਲਾਈਜਰ ਦੀ ਮਾਤਰਾ ਪਾਈ ਗਈ ਹੈ।

ਵੇਖੋ ਵੀਡੀਓ

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਕੀਤੀ ਜਾ ਰਹੀ ਇਸ ਕਾਰਵਾਈ ਦਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਖੁਦ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਆਪਣੀ ਹਾਜ਼ਰੀ ਵਿੱਚ ਦੁੱਧ ਦੇ ਸੈਂਪਲ ਚੈੱਕ ਕਰਵਾਏ ਅਤੇ ਲੋਕਾਂ ਨੂੰ ਦੁੱਧ ਦੀ ਮਿਲਾਵਟ ਤੋਂ ਬਚਣ ਬਾਰੇ ਜਾਗਰੂਕ ਕੀਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ

ਇਸ਼ਫਾਕ ਨੇ ਕਿਹਾ ਕਿ ਪੰਜਾਬ ਸਰਕਾਰ ਖਾਣ-ਪੀਣ ਦੀਆਂ ਵਸਤਾਂ ਵਿੱਚ ਹਰ ਤਰ੍ਹਾਂ ਦੀ ਮਿਲਾਵਟ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸ਼ੁੱਧ ਖਾਣ-ਪੀਣ ਵਾਲੇ ਪਦਾਰਥ ਹੀ ਵਰਤਣ।

ਉਨ੍ਹਾਂ ਕਿਹਾ ਕਿ ਸ਼ਨਿੱਚਰਵਾਰ ਨੂੰ ਦੇ ਕੈਂਪ ਵਿੱਚ ਡੇਅਰੀ ਵਿਭਾਗ ਵਲੋਂ ਲੋਕਾਂ ਦੇ ਘਰਾਂ ਵਿਚੋਂ ਦੁੱਧ ਦੇ ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਦੇ ਸਾਹਮਣੇ ਇਨ੍ਹਾਂ ਦੀ ਜਾਂਚ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਮਿਲਾਵਟੀ ਦੁੱਧ ਅਤੇ ਖਾਣ-ਪੀਣ ਦੀਆਂ ਮਿਲਾਵਟੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾਵੇਗਾ।

ਇਹ ਵੀ ਪੜੋ: ਪੰਜਾਬ 'ਚ ਵੀ ਕੋਰੋਨਾ ਵਾਇਰਸ ਦੀ ਦਸਤਕ, ਅੰਮ੍ਰਿਤਸਰ 'ਚ 2 ਮਰੀਜ਼ਾਂ ਦੀ ਰਿਪੋਰਟ 'ਚ ਦਿਖੇ ਲੱਛਣ

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਦੁਕਾਨਾਂ ਤੋਂ ਮਠਿਆਈ, ਖੋਆ, ਪਨੀਰ ਆਦਿ ਵਸਤਾਂ ਦੇ ਸੈਂਪਲ ਲੈ ਕੇ ਉਨ੍ਹਾਂ ਦੀ ਜਾਂਚ ਵੀ ਕਰਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.