ETV Bharat / state

ਮਿਲਾਵਟਖ਼ੋਰ ਹੋ ਜਾਣ ਸਾਵਧਾਨ, ਨਹੀਂ ਤਾਂ ਭੁਗਤਣਾ ਪਵੇਗਾ ਬੁਰਾ ਅੰਜਾਮ - gurdaspur health department news

ਤਿਉਹਾਰਾਂ ਨੂੰ ਦੇਖਦੇ ਹੋਏ ਦੁੱਧ ਤੇ ਦੁੱਧ ਉਤਪਾਦਾਂ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਵੱਲੋਂ ਜਾਂਚ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਮਿਲਾਵਟਖ਼ੋਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਫ਼ੋਟੋ
author img

By

Published : Sep 24, 2019, 11:54 PM IST

ਗੁਰਦਾਸਪੁਰ/ਬਟਾਲਾ: ਤਿਉਹਾਰਾਂ ਦੇ ਆ ਰਹੇ ਮੌਸਮ ਵਿੱਚ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਦੁੱਧ ਤੇ ਦੁੱਧ ਉਤਪਾਦਾਂ, ਮਠਿਆਈਆਂ ਤੇ ਬੇਕਰੀ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਵਿਭਾਗ ਵੱਲੋਂ ਕੱਚੇ ਮਾਲ ਦੇ ਉਤਪਾਦਕਾਂ ਅਤੇ ਖੁਰਾਕ ਸਨਅੱਤ ਨਾਲ ਜੁੜੀਆਂ ਹੋਰ ਇਕਾਈਆਂ ਦੀ ਸੁਚੱਜੀ ਜਾਂਚ ਲਈ ਜ਼ਿਲ੍ਹਾ ਪੱਧਰ ’ਤੇ ਟੀਮਾਂ ਬਣਾਇਆ ਗਇਆ ਹਨ।

ਲੋਕਾਂ ਨੂੰ ਮੁਹਾਇਆ ਕਰਵਾਇਆ ਜਾਵੇਗਾ ਸ਼ੁਧ ਭੋਜਨ

ਇਸ ਦੀ ਜਾਣਕਾਰੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਮੀਡਿਆ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ-ਸੁਥਰੇ, ਮਿਲਾਵਟ ਰਹਿਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਾਉਣ ਚਾਹੁੰਦੀ ਹੈ। ਇਸੇ ਉੇਦੇਸ਼ ਨੂੰ ਪੁਰਾ ਕਰਨ ਵਿਭਾਗ ਵੱਲੋਂ ਜਾਂਚ ਟੀਮਾਂ ਬਣਾਇਆ ਗਈਆਂ ਹਨ।

ਦੋਸ਼ੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਕਿ ਜੇਕਰ ਕੋਈ ਪਰਚੂਨ ਵਿਕਰੇਤਾ ਜਾਂ ਉਤਪਾਦਕ ਅਨੈਤਿਕ ਢੰਗ ਨਾਲ ਕੰਮ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਵਿਰੁੱਧ “ਫੂਡ ਸੇਫਟੀ ਸਟੈਂਡਰਡਜ਼ ਅਤੇ ਰੈਗੂਲੇਸ਼ਨ ਐਕਟ” ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਲਾਵਟਖ਼ੋਰੀ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਚੈਕਿੰਗ ਦਾ ਮਤਲਬ ਕਿਸੇ ਨੂੰ ਵੀ ਤੰਗ-ਪਰੇਸ਼ਾਨ ਕਰਨਾ ਨਹੀਂ

ਚੇਅਰਮੈਨ ਚੀਮਾ ਨੇ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਨੂੰ ਵੀ ਤੰਗ-ਪਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣ ਹੈ। ਮਿਲਾਵਟਖ਼ੋਰੀ ਵਰਗੇ ਅਨੈਤਿਕ ਧੰਦੇ ਵਿੱਚ ਸ਼ਾਮਲ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਵਿਕਰੇਤਾ ਤੇ ਉਦਪਾਦਕਾਂ ਨੂੰ ਵੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ ਤਾਂ ਜੋ ਪੂਰਨ ਰੂਪ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਅਤੇ ਸੰਜਮ ਤੇ ਨੈਤਿਕਤਾ ਨਾਲ ਵਪਾਰ ਦਾ ਵਿਸਥਾਰ ਕੀਤਾ ਜਾ ਸਕੇ।

Intro:ਬਟਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚਾਵਲਾ ) - ਤਿਉਹਾਰਾਂ ਦੇ  ਆ ਰਹੇ ਮੌਸਮ ’ਚ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਦੁੱਧ ਤੇ ਦੁੱਧ ਉਤਪਾਦ, ਮਠਿਆਈਆਂ ਅਤੇ ਬੇਕਰੀ ਦਾ ਸਾਮਾਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਕੱਚੇ ਮਾਲ ਦੇ ਉਤਪਾਦਕਾਂ ਅਤੇ ਖੁਰਾਕ ਸਨਅੱਤ ਨਾਲ ਜੁੜੀਆਂ ਹੋਰ ਇਕਾਈਆਂ ਦੀ ਸੁਚੱਜੀ ਜਾਂਚ ਲਈ ਜ਼ਿਲਾ ਪੱਧਰ ’ਤੇ ਟੀਮਾਂ ਸਥਾਪਤ ਕਰ ਦਿੱਤੀਆਂ ਹਨ। Body:ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ-ਸੁਥਰੇ, ਮਿਲਾਵਟ ਰਹਿਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਜੇਕਰ ਕੋਈ ਪਰਚੂਨ ਵਿਕਰੇਤਾ (ਰਿਟੇਲਰ) ਜਾਂ ਉਤਪਾਦਕ ਅਨੈਤਿਕ ਢੰਗ ਨਾਲ ਕਾਰਜ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਵਿਰੁੱਧ “ਫੂਡ ਸੇਫਟੀ ਸਟੈਂਡਰਡਜ਼ ਅਤੇ ਰੈਗੂਲੇਸ਼ਨ ਐਕਟ” ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਪੱਸ਼ਟ ਕੀਤਾ ਕਿ ਮਿਲਾਵਟਖ਼ੋਰੀ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਨੂੰ ਵੀ ਤੰਗ-ਪਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣ ਨੂੰ ਯਕੀਨੀ ਬਣਾਉਣਾ ਹੈ। ਮਿਲਾਵਟਖ਼ੋਰੀ ਵਰਗੇ ਅਨੈਤਿਕ ਧੰਦੇ ਵਿੱਚ ਸ਼ਾਮਲ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਵਿਕਰੇਤਾ ਅਤੇ ਉਦਪਾਦਕਾਂ ਨੂੰ ਵੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ ਤਾਂ ਜੋ ਪੂਰਨ ਰੂਪ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਅਤੇ ਸੰਜਮ ਤੇ ਨੈਤਿਕਤਾ ਨਾਲ ਵਪਾਰ ਦਾ ਵਿਸਥਾਰ ਕੀਤਾ ਜਾ ਸਕੇ। Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.