ਗੁਰਦਾਸਪੁਰ: ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਰਕਰਾਂ ਨੇ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਨੂੰ ਬੰਦ ਕਰ ਵੈਕਸੀਨੇਸ਼ਨ ਸੈਂਟਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ’ਤੇ ਹੈਲਥ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਕੋਲੋਂ ਜਬਰਦਸਤੀ ਕੰਮ ਲੈ ਰਹੀ ਹੈ ਅਤੇ ਉਨ੍ਹਾਂ ਨੂੰ ਵੱਧ ਕੰਮ ਕਰਨ ਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ। ਇਸ ਲਈ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਸਮੇਂ ਵੈਕਸੀਨੇਸ਼ਨ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।
ਸਿਹਤ ਵਰਕਰਾਂ ਨੇ ਵੈਕਸੀਨੇਸ਼ਨ ਕੀਤੀ ਬੰਦ
ਇਸ ਸਬੰਧੀ ’ਚ ਜਾਣਕਾਰੀ ਦਿੰਦੇ ਹੋਏ ਮਲਟੀਪਰਪਜ਼ ਹੈਲਥ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਹਫ਼ਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ ਇਸ ਲਈ ਉਨ੍ਹਾਂ ਤੋਂ ਦੁਗਨਾ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਨੂੰ ਹਰ ਹਫਤੇ ਕੰਮ ਕਰਨਾ ਪੈ ਰਿਹਾ ਹੈ। ਸਵੇਰੇ 9 ਵੱਜੇ ਤੋਂ ਲੈਕੇ ਸ਼ਾਮ 5 ਵੱਜੇ ਤੱਕ ਉਹ ਕੰਮ ਕਰ ਰਹੇ ਹਨ। ਪਰ ਉਨ੍ਹਾਂ ਨੂੰ ਇਸ ਵੱਧ ਕੰਮ ਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ ਅਤੇ ਨਾਂ ਹੀ ਕੋਈ ਛੁੱਟੀ ਦਿੱਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੇ ਵੈਕਸੀਨੇਸ਼ਨ ਬੰਦ ਕਰ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਉਸ ਸਮੇਂ ਤੱਕ ਵੈਕਸੀਨੇਸ਼ਨ ਨਹੀਂ ਕਰਨਗੀਆਂ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।
ਇਸ ਮੌਕੇ ’ਤੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਜਿਲ੍ਹਾ ਵੈਲਫੇਅਰ ਅਧਿਕਾਰੀ ਡਾ. ਵਿਜੈ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜੋ ਵੀ ਮੰਗਾਂ ਹਨ ਉਹ ਪੰਜਾਬ ਸਰਕਾਰ ਤੱਕ ਭੇਜ ਦਿੱਤੀਆਂ ਜਾਣਗੀਆਂ।