ਗੁਰਦਾਸਪੁਰ: ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਮੈਤਲੇ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦੇ ਸਿਰ 'ਤੇ ਚਾਰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਯੁਗਰਾਜ ਸਿੰਘ ਵਾਸੀ ਗੁਰੂ ਕਾ ਜੰਡਿਆਲਾ ਜ਼ਿਲ੍ਹਾ ਅੰਮ੍ਰਿਤਸਰ ਬੀਤੇ ਦਿਨ ਪਿੰਡ ਮੈਤਲੇ ਵਿਖੇ ਆਪਣੇ ਪਤੀ ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਆਈ ਸੀ। ਅਚਾਨਕ ਰਾਤ 1 ਵਜੇ ਦੇ ਕਰੀਬ ਦੋਵੇ ਪਤੀ-ਪਤਨੀ 'ਚ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਈ। ਇਸ ਤਕਰਾਰ ਦੌਰਾਨ ਉਸ ਦੇ ਪਤੀ ਯੁਗਰਾਜ ਸਿੰਘ ਨੇ ਉਸ ਦੇ ਸਿਰ 'ਚ 4 ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜੋ: ਸੜਕ ਹਾਦਸੇ ਦਾ ਸ਼ਿਕਾਰ ਹੋਏ ਰੈਪਰ ਬਾਦਸ਼ਾਹ, ਬਾਲ-ਬਾਲ ਬਚੇ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਯੁਗਰਾਜ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਯੁਗਰਾਜ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।