ETV Bharat / state

ਨਹਿਰ ਵਿੱਚੋਂ ਨਾਜਾਇਜ਼ ਮਾਈਨਿੰਗ ਕਰਦੇ ਲੋਕ ਕੈਮਰੇ 'ਚ ਕੈਦ, ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ - ਮੁਲਜ਼ਮਾਂ ਖ਼ਿਲਾਫ਼ ਕਾਰਵਾਈ

ਗੁਰਦਾਸਪੁਰ ਦੀ ਸਠਿਆਲੀ ਨਹਿਰ ਵਿੱਚੋਂ ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਕਰ ਰਹੇ ਮੁਲਜ਼ਮ ਈਟੀਵੀ ਭਾਰਤ ਦੇ ਕੈਮਰੇ ਉੱਤੇ ਕੈਦ ਹੋਏ ਨੇ। ਇਸ ਤੋਂ ਬਾਅਦ ਤਸਕਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Illegal mining from within the canal in Gurdaspur
ਨਹਿਰ ਵਿੱਚੋਂ ਨਾਜਾਇਜ਼ ਮਾਈਨਿੰਗ ਕਰਦੇ ਲੋਕ ਕੈਮਰੇ 'ਚ ਕੈਦ, ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ
author img

By

Published : Apr 1, 2023, 1:32 PM IST

ਨਹਿਰ ਵਿੱਚੋਂ ਨਾਜਾਇਜ਼ ਮਾਈਨਿੰਗ ਕਰਦੇ ਲੋਕ ਕੈਮਰੇ 'ਚ ਕੈਦ, ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ

ਗੁਰਦਾਸਪੁਰ: ਪੰਜਾਬ ਦੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਰੋਕਣ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਵੀ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਕਿਤੇ ਵੀ ਨਾਜਾਇਜ਼ ਮਾਇਨਿੰਗ ਨਾ ਹੋਣ ਦੇਣ। ਜੇ ਗੱਲ ਕਰੀਏ ਗੁਰਦਾਸਪੁਰ ਦੀ ਤਾਂ ਇੱਥੇ ਮਾਈਨਿੰਗ ਮਾਫੀਆ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਦਿਨ-ਦਿਹਾੜੇ ਗੁਰਦਾਸਪੁਰ ਦੀ ਸਠਿਆਲੀ ਨਹਿਰ ਵਿੱਚੋਂ ਰੇਤੇ ਦੀ ਨਾਜਾਇਜ਼ ਮਾਇਨਿੰਗ ਕੀਤੀ ਜਾ ਰਹੀ ਹੈ।

ਪੁਲਿਸ ਨੇ ਕਾਰਵਾਈ ਦੀ ਗੱਲ ਕਹੀ: ਅੱਜ ਜਦੋਂ ਮੀਡੀਆ ਵੱਲੋਂ ਮੌਕੇ ਉੱਤੇ ਜਾ ਕੇ ਕਵਰੇਜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਰੇਤ ਤਸਕਰ ਮੌਕੇ ਤੋਂ ਭੱਜੇ ਦੇ ਹੋਏ ਦਿਖਾਈ ਦਿੱਤੇ। ਇਸ ਤੋਂ ਮਗਰੋਂ ਜਦੋਂ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਫੋਨ ਕੀਤਾ ਗਿਆ ਤਾਂ ਉਹ 2 ਘੰਟੇ ਬਾਅਦ ਮੌਕੇ ਉੱਤੇ ਪਹੁੰਚੇ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਹੈ ਕਿ ਪਿੰਡ ਡੱਲਾ ਗੋਰੀਆਂ ਦਾ ਇਕ ਵਿਅਕਤੀ ਇੱਥੋਂ ਨਜਾਇਜ਼ ਢੰਗ ਨਾਲ ਰੇਤ ਕੱਢਦਾ ਹੈ ਜਿਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਦੋਂ ਮੌਕੇ ਉੱਤੇ ਰੇਤ ਕੱਢ ਰਹੇ ਇਕ ਵਿਅਕਤੀ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਆਪਣੀ ਗਲਤੀ ਮੰਨਦੇ ਹੋਏ ਕਿਹਾ ਕਿ ਉਹ ਅੱਗੇ ਤੋਂ ਰੇਤ ਦੀ ਚੋਰੀ ਨਹੀਂ ਕਰੇਗਾ। ਉਹਨਾਂ ਨੇ ਕੈਮਰੇ ਅੱਗੇ ਆਪਣੀ ਗਲਤੀ ਮੰਨੀ ਅਤੇ ਕਿਹਾ ਕਿ ਉਹ ਨਾਜਾਇਜ਼ ਢੰਗ ਨਾਲ ਰੇਤ ਕੱਢ ਰਹੇ ਹਨ ਅਤੇ ਸਰਕਾਰ ਵੱਲੋਂ ਇਸ ਦੀ ਇਜਾਜ਼ਤ ਨਹੀਂ ਹੈ। ਇਸ ਸਬੰਧੀ ਜਦੋਂ ਥਾਣਾ ਕਾਹਨੂੰਵਾਨ ਦੇ ਪੁਲਿਸ ਕਰਮਚਾਰੀ ਮੌਕੇ ਉੱਤੇ ਪਹੁੰਚੇ ਤਾਂ ਤਸਕਰ ਭੱਜਦੇ ਹੋਏ ਨਜ਼ਰ ਆਏ। ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਪਿੰਡ ਡੱਲਾ ਗੋਰੀਆਂ ਦਾ ਇਕ ਅਰਜਨ ਨਾਮ ਦਾ ਵਿਅਕਤੀ ਚੌਰੀ ਰੇਤਾ ਕੱਢਦਾ ਹੈ ਜਿਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਨਹਿਰ ਉੱਤੇ ਲੱਗੇ ਰੇਤ ਦੇ ਢੇਰਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਦੱਸ ਦਈਏ ਬੀਤੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਚੰਬਲ ਵਿੱਚ ਵੀ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਦੇ ਸਮੇਂ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਤਿੰਨ ਟਰੈਕਟਰ ਟਰਾਲੀਆਂ ਅਤੇ ਇੱਕ ਜੇਸੀਬੀ ਮਸ਼ੀਨ ਨੂੰ ਹਿਰਾਸਤ ਵਿੱਚ ਲੈ ਕੇ ਇੱਕ ਵਿਅਕਤੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਉੱਤੇ ਮਾਮਲਾ ਦਰਜ ਕੀਤਾ ਸੀ। ਪੁਲਿਸ ਮੁਤਾਬਿਕ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਚੰਬਲ ਵਿਖੇ ਸੁਖਵਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਸੇਰੋਂ ਜੋ ਪਿੰਡ ਚੰਬਲ ਆਪਣੀ ਜ਼ਮੀਨ ਵਿੱਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਕਰ ਰਿਹਾ ਸੀ ਅਤੇ ਕਾਫ਼ੀ ਡੂੰਘਾਈ ਵਿੱਚ ਪੁੱਟ ਕੇ ਮਿੱਟੀ ਵੇਚ ਰਿਹਾ ਸੀ। ਜਿਸ ਉੱਤੇ ਕਾਰਵਾਈ ਕਰਦੇ ਹੋਏ ਮਾਈਨਿੰਗ ਇੰਸਪੈਕਟਰ ਨੂੰ ਨਾਲ ਲੈ ਕੇ ਉਨ੍ਹਾਂ ਵੱਲੋਂ ਰੇਡ ਕੀਤੀ ਗਈ ਤਾਂ ਉੱਥੋਂ ਮੌਕੇ ਉੱਤੇ ਸੁਖਵਿੰਦਰ ਸਿੰਘ ਅਤੇ ਉਸਦੇ ਸਾਥੀ ਫ਼ਰਾਰ ਹੋ ਗਏ। ਪੁਲਿਸ ਨੇ ਇੱਕ ਵਿਅਕਤੀ ਗ੍ਰਿਫ਼ਤਾਰ ਕਰ ਕੇ ਅਣਪਛਾਤੇ ਵਿਅਕਤੀਆਂ ਉੱਤੇ ਮਾਮਲਾ ਵੀ ਦਰਜ ਕੀਤਾ ਸੀ।

ਇਹ ਵੀ ਪੜ੍ਹੋ: ਗੋਇੰਦਵਾਲ ਸਾਹਿਬ ਜੇਲ੍ਹ 'ਚ ਮੁੜ ਭਿੜੇ ਕੈਦੀ, ਕੈਦੀ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.